SGPC ਪ੍ਰਧਾਨ ਦੀ ਚੋਣ: ਜੇ ਬੀਬੀ ਜਗੀਰ ਕੌਰ ਜਿੱਤ ਗਈ ਤਾਂ ਅਕਾਲੀ ਦਲ ਦੀ ਕਮਾਂਡ ਵੀ ਸਾਡੇ ਕੋਲ ਹੋਵੇਗੀ : ਚਰਨਜੀਤ ਬਰਾੜ

Update: 2024-10-28 07:53 GMT

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਨਵੇਂ ਪ੍ਰਧਾਨ ਦੀ ਚੋਣ ਸੋਮਵਾਰ (28 ਅਕਤੂਬਰ) ਯਾਨੀ ਕਿ ਅੱਜ ਅੰਮ੍ਰਿਤਸਰ ਹੋ ਰਹੀ ਹੈ। ਇਸ ਲਈ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਹਨ। ਬੰਡੂਗਰ ਅਤੇ ਲੋਗੋਵਾਲ ਨੇ ਹਰਜਿੰਦਰ ਸਿੰਘ ਧਾਮੀ ਦਾ ਸਮਰੱਥਨ ਕੀਤਾ ਹੈ। ਅਕਾਲੀ ਦਲ ਵਿਚੋਂ ਬਾਹਰ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਚਰਨਜੀਤ ਸਿੰਘ ਬਰਾੜ ਨੇ ਦਾਅਵਾ ਕੀਤਾ ਹੈ ਕਿ ਜੇ ਅੱਜ ਬੀਬੀ ਜਗੀਰ ਕੌਰ ਜਿੱਤ ਜਾਂਦੇ ਹਨ ਤਾਂ 30 ਦਿਨਾਂ ਵਿਚ ਅਕਾਲੀ ਦਲ ਦੀ ਕਮਾਂਡ ਵੀ ਸਾਡੇ ਕੋਲ ਹੀ ਆ ਜਾਵੇਗੀ।

ਅਕਾਲੀ ਦਲ ਵੱਲੋਂ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹਨ। ਬੀਬੀ ਜਗੀਰ ਕੌਰ ਬਾਗੀ ਧੜੇ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਰਹੀ ਹੈ। ਜਗੀਰ ਕੌਰ ਦਾ ਦਾਅਵਾ ਹੈ ਕਿ ਉਸ ਨੂੰ 125 ਮੈਂਬਰਾਂ ਦਾ ਸਮਰਥਨ ਹਾਸਲ ਹੈ।

ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਿੱਖ ਸੰਸਥਾਵਾਂ ਅਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਵਰਗੇ ਆਗੂਆਂ ਦੀ ਸੁਤੰਤਰ ਅਧਿਕਾਰ ਬਹਾਲ ਕਰਨ ਅਤੇ ਬਾਹਰੀ ਸਿਆਸੀ ਪ੍ਰਭਾਵ ਨੂੰ ਰੋਕਣ ਲਈ ਸੁਧਾਰ ਕਰਨ ਦਾ ਵਾਅਦਾ ਕਰ ਰਹੀ ਹੈ। ਇਸ ਦੇ ਨਾਲ ਹੀ, ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਸ਼ਰਧਾਲੂਆਂ ਲਈ ਸਹੂਲਤਾਂ ਵਧਾਉਣ ਅਤੇ ਜ਼ਮੀਨੀ ਰਿਕਾਰਡਾਂ ਦੇ ਡਿਜੀਟਲਾਈਜ਼ੇਸ਼ਨ ਅਤੇ ਧਰਮ ਪ੍ਰਚਾਰ ਲਹਿਰ ਵਰਗੀਆਂ ਪਹਿਲਕਦਮੀਆਂ ਰਾਹੀਂ ਸਿੱਖ ਧਾਰਮਿਕ ਪਹੁੰਚ ਲਈ ਨਵੇਂ ਯਤਨ ਸ਼ੁਰੂ ਕਰਨ ਦਾ ਵਾਅਦਾ ਵੀ ਕਰ ਰਹੀ ਹੈ।

Tags:    

Similar News