ਅੰਮ੍ਰਿਤਸਰ 'ਚ NRI ਦੇ ਘਰ ਦਾਖ਼ਲ ਹੋ ਕੇ ਮਾਰੀਆਂ ਗੋਲੀਆਂ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਕੋਸ਼ਸ਼ ਕੀਤੀ ਗਈ ਹੈ। ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਅਮਰੀਕਾ ਵਿਚ ਰਹਿੰਦਾ ਸੀ। ਘਟਨਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਮੁਲਜ਼ਮ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਿਸ ਵਿੱਚੋਂ ਦੋ ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਫਟ ਗਿਆ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਉਸ ਦੀ ਦੂਜੀ ਪਤਨੀ ਹੈ ਅਤੇ ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਹੈ।