ਸਿਕੰਦਰ ਸਿੰਘ ਮਲੂਕਾ ਦੀ ਧਰਨੇ ਦੌਰਾਨ ਅਚਾਨਕ ਤਬੀਅਤ ਵਿਗੜੀ
ਇਸ ਘਟਨਾ ਤੋਂ ਬਾਅਦ, ਉਨ੍ਹਾਂ ਦੇ ਨਾਲ ਮੌਜੂਦ ਵਰਕਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਗੱਡੀ 'ਚ ਬਿਠਾ ਕੇ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
By : Gill
Update: 2025-08-04 08:19 GMT
ਬਠਿੰਡਾ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅੱਜ ਬਠਿੰਡਾ ਵਿੱਚ ਲੈਂਡ ਪੁਲਿੰਗ ਨੀਤੀ ਦੇ ਵਿਰੋਧ ਵਿੱਚ ਦਿੱਤੇ ਜਾ ਰਹੇ ਧਰਨੇ ਦੌਰਾਨ ਅਚਾਨਕ ਤਬੀਅਤ ਵਿਗੜ ਗਈ। ਮਲੂਕਾ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਜਦੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਲੱਗੀ।
ਇਸ ਘਟਨਾ ਤੋਂ ਬਾਅਦ, ਉਨ੍ਹਾਂ ਦੇ ਨਾਲ ਮੌਜੂਦ ਵਰਕਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਗੱਡੀ 'ਚ ਬਿਠਾ ਕੇ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ ਵਰਕਰ ਅਤੇ ਸਮਰਥਕ ਹਸਪਤਾਲ ਪਹੁੰਚ ਰਹੇ ਹਨ।