ਪੰਜਾਬ 'ਚ ਜਲਦ ਹੀ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1100 ਰੁਪਏ
CM ਮਾਨ ਨੇ ਚੱਬੇਵਾਲ ਪਹੁੰਚ ਕੇ ਕੀਤਾ ਐਲਾਨ
ਸ਼ੁਰੂ ਕੀਤਾ ਬਜਟ ਦਾ ਪ੍ਰਬੰਧ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ।
ਜਦੋਂ ਮੁੱਖ ਮੰਤਰੀ ਵਲੰਟੀਅਰਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਪੰਡਾਲ ਵਿੱਚ ਕੁਝ ਔਰਤਾਂ ਖੜ੍ਹੀਆਂ ਸਨ। ਜਦਕਿ ਨੌਜਵਾਨ ਬੈਠੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੁਰਸੀਆਂ ਛੱਡਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਜ਼ੀਰੋ ਬਿਜਲੀ ਬਿੱਲ ਸਕੀਮ ਲਾਗੂ ਕੀਤੀ ਗਈ ਹੈ, ਉਸੇ ਤਰ੍ਹਾਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਮਿਲਣੇ ਚਾਹੀਦੇ ਹਨ। ਉਹ ਇਸ ਦੀ ਤਿਆਰੀ 'ਚ ਪਾਰਟੀ ਰੁੱਝੀ ਹੋਈ ਹੈ। ਜਿਵੇਂ ਹੀ ਬਜਟ ਦਾ ਪ੍ਰਬੰਧ ਕੀਤਾ ਜਾਂਦਾ ਹੈ, ਇਸ ਦਾ ਐਲਾਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਸੀਂ ਈਸ਼ਾਨ ਚੱਬੇਵਾਲ ਨੂੰ ਦੱਸੋ, ਬਾਕੀ ਸਾਰੀ ਜ਼ਿੰਮੇਵਾਰੀ ਮੇਰੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਵੀ ਜਾਣਗੇ।