ਸੁਖਬੀਰ ਬਾਦਲ ਅਤੇ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਲੋਕਾਂ ਨੂੰ ਅਪੀਲ, ਪੜ੍ਹੋ
ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਆਖਿਆ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ;
ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ : ਧਾਮੀ
ਅੰਮ੍ਰਿਤਸਰ: ਅੱਜ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਪੰਥਕ ਧਿਰਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਸੰਜੀਦਾ ਮਸਲੇ ਵਿੱਚ ਸੰਜਮ ਰੱਖਿਆ ਜਾਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਦਾ ਸਤਿਕਾਰ ਰੱਖਿਆ ਜਾਵੇ ਅਤੇ ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਨਿੱਜੀ ਸ਼ਖ਼ਸੀਅਤ ਉੱਪਰ ਕਿਸੇ ਕਿਸਮ ਦੇ ਸਵਾਲ ਨਾ ਉਠਾਏ ਜਾਣ।
ਇਸੇ ਤਰ੍ਹਾਂ ਅੱਜ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਆਖਿਆ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਉਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ। ਜੋ ਕਿ ਅਤਿ ਨਿੰਦਣਯੋਗ ਹੈ। ਇਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ।
ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਕਰਕੇ ਇਸ ਕੂੜ ਪ੍ਰਚਾਰ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ। ਅੱਜ ਸਾਨੂੰ ਪੰਥ ਦੋਖੀ ਤਾਕਤਾਂ ਤੋਂ ਪੂਰਨ ਤੌਰ 'ਤੇ ਸੁਚੇਤ ਹੋਣ ਦੀ ਲੋੜ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਸੀਸ ਝੁਕਾਉੰਦੇ ਹੋਏ ਮੈਂ ਆਪਣੇ ਵੱਲੋਂ ਇਸ ਸਾਰੇ ਪ੍ਰਾਪੇਗੰਡੇ ਦੀ ਸਖ਼ਤ ਨਿਖੇਧੀ ਕਰਦੇ ਹਾਂ।