ਸੁਖਬੀਰ ਬਾਦਲ ਪਹੁੰਚੇ ਮੁਕਤਸਰ ਸਾਹਿਬ
ਇਸ ਦੌਰਾਨ ਸੁਖਬੀਰ ਬਾਦਲ ਨੇ ਨੀਲਾ ਚੌਲਾ ਪਹਿਨ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਆਪਣੀ ਧਾਰਮਿਕ ਸਜ਼ਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਹਰ ਥਾਂ 'ਤੇ ਪੁਲਿਸ ਤਾਇਨਾਤ
By : BikramjeetSingh Gill
Update: 2024-12-11 04:35 GMT
ਮਲੋਟ : ਸੁਖਬੀਰ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਗੁਰਦਵਾਰਾ ਸਾਹਿਬ ਟੱਟੀ ਗੰਢੀ ਸਾਹਿਬ ਪੁੱਜੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ ਸਜ਼ਾ ਭੁਗਤਣਗੇ।
ਇਸ ਦੌਰਾਨ ਸੁਖਬੀਰ ਬਾਦਲ ਨੇ ਨੀਲਾ ਚੌਲਾ ਪਹਿਨ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਆਪਣੀ ਧਾਰਮਿਕ ਸਜ਼ਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਹਰ ਥਾਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਸੀ। ਸਾਰਿਆਂ ਦੀ ਜਾਂਚ ਕਰਕੇ ਅੰਦਰ ਭੇਜਿਆ ਜਾ ਰਿਹਾ ਹੈ। ਇਸ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ।