ਜਾਨ ਬਚਾਉਣ ਵਾਲੇ ਦਾ ਸੁਖਬੀਰ ਬਾਦਲ ਨੇ ਕੀਤਾ ਧੰਨਵਾਦ, ਮਜੀਠੀਆ ਦੀ ਵੀ ਸੁਣੋ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਨੂੰ ਲੈ ਕੇ ਹੰਗਾਮਾ ਵਧਦਾ ਜਾ ਰਿਹਾ ਹੈ। ਅਕਾਲੀ

Update: 2024-12-06 01:05 GMT

ਅੰਮ੍ਰਿਤਸਰ : ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਦੇ ਐਸਪੀ ਹਰਪਾਲ ਸਿੰਘ ਦਾ ਨਵਾਂ ਸੀ.ਸੀ.ਟੀ.ਵੀ. ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਜਦੋਂ ਸੁਖਬੀਰ ਬਾਦਲ 'ਤੇ ਹਮਲਾ ਹੋਇਆ ਤਾਂ ਐੱਸ.ਪੀ ਚਾਹ ਪੀ ਰਹੇ ਸਨ। ਦਰਅਸਲ ਸੁਖਬੀਰ ਬਾਦਲ ਉਤੇ ਨਰੈਣ ਸਿੰਘ ਚੌੜਾ ਨੇ ਗੋਲੀ ਚਲਾ ਦਿੱਤੀ ਸੀ ਪਰ ਉਨ੍ਹਾਂ ਦੇ ਸੁਰੱਖਿਆ ਕਰਮੀ ਨੇ ਉਨ੍ਹਾ ਦੀ ਜਾਨ ਬਚਾ ਲਈ ਸੀ। ਇਸੇ ਸਬੰਧੀ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਨੂੰ ਲੈ ਕੇ ਹੰਗਾਮਾ ਵਧਦਾ ਜਾ ਰਿਹਾ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀਰਵਾਰ ਨੂੰ ਹਰਿਮੰਦਰ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ 3 ਨਵੀਂ ਫੁਟੇਜ ਜਾਰੀ ਕੀਤੀ। ਇਸ ਫੁਟੇਜ ਨਾਲ ਮਜੀਠੀਆ ਨੇ ਦਾਅਵਾ ਕੀਤਾ ਕਿ ਸੁਖਬੀਰ ਬਾਦਲ ਦੇ ਕਤਲ ਦੀ ਸਾਰੀ ਸਾਜ਼ਿਸ਼ ਵਿੱਚ ਅੰਮ੍ਰਿਤਸਰ ਵਿੱਚ ਤਾਇਨਾਤ ਪੰਜਾਬ ਪੁਲੀਸ ਦੇ ਐਸਪੀ ਹਰਪਾਲ ਸਿੰਘ ਵੀ ਸ਼ਾਮਲ ਸਨ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਮਜੀਠੀਆ ਨੇ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਅੱਤਵਾਦੀ ਨਰਾਇਣ ਸਿੰਘ ਚੌੜਾ ਅਤੇ ਐੱਸਪੀ ਹਰਪਾਲ ਸਿੰਘ ਦੀ ਮੁਲਾਕਾਤ ਦੀ ਫੁਟੇਜ ਜਾਰੀ ਕੀਤੀ ਸੀ। ਇਸੇ ਦੌਰਾਨ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਵੀਰਵਾਰ ਨੂੰ ਸੱਦੀ ਪ੍ਰੈਸ ਕਾਨਫਰੰਸ ਵਿੱਚ ਬਿਕਰਮ ਮਜੀਠੀਆ ਦੇ ਦਾਅਵਿਆਂ ਨਾਲ ਜੁੜੇ ਸਵਾਲਾਂ ’ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਭੁੱਲਰ ਨੇ ਕਿਹਾ ਕਿ ਹਰ ਗੱਲ 'ਤੇ ਟਿੱਪਣੀ ਕਰਨਾ ਉਚਿਤ ਨਹੀਂ ਹੈ।

ਮਜੀਠੀਆ ਨੇ ਵੀਰਵਾਰ ਨੂੰ ਹਰਿਮੰਦਰ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਿੰਨ ਫੁਟੇਜ ਜਾਰੀ ਕਰਦਿਆਂ ਕਿਹਾ ਕਿ ਜਦੋਂ ਸੁਖਬੀਰ ਬਾਦਲ 'ਤੇ ਹਮਲਾ ਹੋਇਆ ਤਾਂ ਇਸ ਲਈ ਮੁੱਖ ਅਧਿਕਾਰੀ ਜ਼ਿੰਮੇਵਾਰ ਹਨ। ਉਨ੍ਹਾਂ ਦਾ ਸੁਰੱਖਿਆ ਐਸਪੀ ਹਰਪਾਲ ਸਿੰਘ ਹਰਿਮੰਦਰ ਸਾਹਿਬ ਦੇ ਸੂਚਨਾ ਦਫ਼ਤਰ ਵਿੱਚ ਬੈਠ ਕੇ ਚਾਹ ਪੀ ਰਿਹਾ ਸੀ। ਇਹ ਉਨ੍ਹਾਂ 2 ਮਿੰਟਾਂ ਦੀ ਗੱਲ ਹੈ ਜਦੋਂ ਹਮਲਾ ਹੋਇਆ ਸੀ।

ਮਜੀਠੀਆ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਸੁਖਬੀਰ ਦੀ ਸੁਰੱਖਿਆ ਲਈ ਹਰਿਮੰਦਰ ਸਾਹਿਬ ਕੰਪਲੈਕਸ ਵਿਚ 175 ਸਿਪਾਹੀ ਤਾਇਨਾਤ ਕਰਨ ਦਾ ਦਾਅਵਾ ਕਰ ਰਹੀ ਹੈ। ਕਿੱਥੇ ਸਨ ਇਹ 175 ਸਿਪਾਹੀ? ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਪੰਜਾਬ ਪੁਲਿਸ ਦੇ ਬਹਾਦਰ ਅਧਿਕਾਰੀ ਜਸਬੀਰ ਸਿੰਘ ਸਰਕਾਰੀ ਡਿਊਟੀ 'ਤੇ ਬਿਲਕੁਲ ਵੀ ਨਹੀਂ ਸਨ।

ਮਜੀਠੀਆ ਨੇ ਪੁੱਛਿਆ ਕਿ ਕੀ ਸੁਖਬੀਰ 'ਤੇ ਹਮਲੇ ਬਾਰੇ ਐੱਸ.ਪੀ ਹਰਪਾਲ ਸਿੰਘ ਨੂੰ ਪਤਾ ਸੀ? ਆਖ਼ਰ ਐਸਪੀ ਹਰਪਾਲ ਸਿੰਘ ਅੱਤਵਾਦੀ ਨਰਾਇਣ ਚੌੜਾ ਨੂੰ ਕੀ ਕਹਿ ਰਹੇ ਸਨ? ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੂੰ ਇਸ ਬਾਰੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ।

ਮਜੀਠੀਆ ਨੇ 3 ਦਸੰਬਰ ਨੂੰ ਸਵੇਰੇ 10.06 ਵਜੇ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਇਹ ਸੁਖਬੀਰ ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਾ ਹੈ? ਇਸ ਫੁਟੇਜ ਵਿੱਚ ਐਸਪੀ ਹਰਪਾਲ ਸਿੰਘ ਇੱਕ ਅੱਤਵਾਦੀ ਅਤੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟ ਨਰਾਇਣ ਸਿੰਘ ਚੌੜਾ ਨਾਲ ਡੂੰਘੀ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ।

ਮਜੀਠੀਆ ਨੇ ਸਵਾਲ ਕੀਤਾ ਕਿ ਕੀ ਐੱਸਪੀ ਹਰਪਾਲ ਸਿੰਘ ਖੁਦ ਨਰਾਇਣ ਚੌੜਾ ਨੂੰ ਸੁਖਬੀਰ 'ਤੇ ਹਮਲਾ ਕਰਨ ਦੀ ਤਕਨੀਕ ਦੱਸ ਰਹੇ ਹਨ? ਉਨ੍ਹਾਂ ਐਸਪੀ ਹਰਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਵੀ ਮੰਗ ਕੀਤੀ।

ਬਿਕਰਮ ਮਜੀਠੀਆ ਨੇ ਤੀਜੀ ਸੀਸੀਟੀਵੀ ਫੁਟੇਜ ਜਾਰੀ ਕਰਦੇ ਹੋਏ ਦਾਅਵਾ ਕੀਤਾ ਹੈ ਕਿ 4 ਦਸੰਬਰ ਨੂੰ ਹੋਏ ਹਮਲੇ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੇ ਨਰਾਇਣ ਚੌੜਾ ਨੂੰ ਕੁਝ ਇਸ਼ਾਰੇ ਕੀਤੇ ਸਨ। ਮਜੀਠੀਆ ਨੇ ਜਿਸ ਪੁਲਿਸ ਮੁਲਾਜ਼ਮ 'ਤੇ ਇਲਜ਼ਾਮ ਲਗਾਇਆ ਉਹ ਸਿਵਲ ਵਰਦੀ 'ਚ ਸੀ।

Tags:    

Similar News