ਸੁਖਬੀਰ ਬਾਦਲ ਦੇ ਅਸਤੀਫ਼ੇ ‘ਤੇ ਫਿਰ ਬਦਲਿਆ ਸਮਾਂ
ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ, ਅਕਾਲੀ ਦਲ ਵਿੱਚ ਨਵੀਂ ਲੀਡਰਸ਼ਿਪ ਦੀ ਚਰਚਾ ਸ਼ੁਰੂ ਹੋ ਗਈ ਹੈ। ਕਈ ਸੀਨੀਅਰ ਆਗੂਆਂ ਨੇ ਪਾਰਟੀ ਦੇ ਭਵਿੱਖ ਬਾਰੇ ਚਿੰਤਾ ਜ਼ਾਹਰ ਕੀਤੀ ਹੈ
ਸੁਖਬੀਰ ਬਾਦਲ ਦੇ ਅਸਤੀਫ਼ੇ ‘ਤੇ ਫਿਰ ਬਦਲਿਆ ਸਮਾਂ ?
ਅਕਾਲੀ ਲੀਡਰਾਂ ਨੇ ਜੱਥੇਦਾਰ ਅਕਾਲ ਤਖ਼ਤ ਨਾਲ ਕੀਤੀ ਮੁਲਾਕਾਤ
ਸ਼ਹੀਦੀ ਪੰਦੜਵਾੜੇ ਮਗਰੋਂ ਅਸਤੀਫ਼ੇ ‘ਤੇ ਲਿਆ ਜਾਵੇਗਾ ਫ਼ੈਸਲਾ : ਦਲਜੀਤ ਚੀਮਾ
ਚੰਡੀਗੜ੍ਹ : ਅੱਜ ਅਕਾਲੀ ਲੀਡਰਾਂ ਨੇ ਜਿਨਾਂ ਵਿਚ ਡਾ ਦਲਜੀਤ ਸਿੰਘ ਚੀਮਾ ਮੌਜੂਦ ਸਨ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਨਾਲ ਮੁਲਾਕਾਤ ਕੀਤੀ । ਇਸ ਮਗਰੋਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀ ਹੁਣ ਸ਼ਹੀਦੀ ਪੰਦੜਵਾੜੇ ਮਗਰੋ ਹੀ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਨਜੂਰੀ ਬਾਰੇ ਫੈਸਲਾ ਲਵਾਂਗੇ। ਉਨ੍ਹਾਂ ਕਿਹਾ ਕਿ ਕੁਝ ਕਾਨੂੰਨੀ ਰਾਏ ਲੈਣਾ ਜਰੂਰੀ ਹੈ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿੱਚ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਅਸਤੀਫ਼ਾ ਅਕਾਲ ਤਖ਼ਤ ਵੱਲੋਂ ਉਨ੍ਹਾਂ ਨੂੰ 'ਤਨਖ਼ਾਹੀਆ' ਕਰਾਰ ਦਿੱਤੇ ਜਾਣ ਅਤੇ ਧਾਰਮਿਕ ਸਜ਼ਾ ਸੁਣਾਏ ਜਾਣ ਦੇ ਬਾਅਦ ਆਇਆ ਸੀ।
ਅਕਾਲ ਤਖ਼ਤ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਉਨ੍ਹਾਂ ਦੇ ਨਿਪਟਾਰੇ ਵਿੱਚ ਕਥਿਤ ਲਾਪਰਵਾਹੀ ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਸੁਣਾਈ ਸੀ। ਇਸ ਸਜ਼ਾ ਦੇ ਤਹਿਤ, ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣ ਲਈ ਕਿਹਾ ਗਿਆ ਸੀ।
ਸਜ਼ਾ ਪੂਰੀ ਕਰਨ ਤੋਂ ਬਾਅਦ, ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਭੁੱਲ ਲਈ ਮਾਫ਼ੀ ਮੰਗੀ।
ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ, ਅਕਾਲੀ ਦਲ ਵਿੱਚ ਨਵੀਂ ਲੀਡਰਸ਼ਿਪ ਦੀ ਚਰਚਾ ਸ਼ੁਰੂ ਹੋ ਗਈ ਹੈ। ਕਈ ਸੀਨੀਅਰ ਆਗੂਆਂ ਨੇ ਪਾਰਟੀ ਦੇ ਭਵਿੱਖ ਬਾਰੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਨਵੀਂ ਰਣਨੀਤੀ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ।
ਇਸ ਸਿਆਸੀ ਵਿਕਾਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਹਲਚਲ ਪੈਦਾ ਕੀਤੀ ਹੈ, ਜਿਸ ਦੇ ਅਗਲੇ ਕਦਮਾਂ ਉੱਤੇ ਸਭ ਦੀ ਨਜ਼ਰ ਟਿਕੀ ਹੋਈ ਹੈ।