Sukhpal Khaira ਦਾ ਦਿਮਾਗੀ ਸੰਤੁਲਨ ਵਿਗੜ ਚੁੱਕਾ, ਆਪ ਆਗੂ ਦਾ ਬਿਆਨ
ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਚੱਲ ਰਹੀ ਸ਼ਬਦ ਦੀ ਜੰਗ ਠੰਡੀ ਹੋਣ ਦਾ ਨਾਮ ਨਹੀਂ ਰਹਿ ਰਹੀ ਹੈ। ਵਿਧਾਨ ਸਭਾ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਇੱਕ ਵਾਰ ਫਿਰ ਸੁਖਪਾਲ ਖਹਿਰਾ ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਉਹਨਾਂ ਨੇ ਔਰਤਾਂ ਦਾ ਅਪਮਾਨ ਕੀਤਾ ਹੈ।
ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਚੱਲ ਰਹੀ ਸ਼ਬਦ ਦੀ ਜੰਗ ਠੰਡੀ ਹੋਣ ਦਾ ਨਾਮ ਨਹੀਂ ਰਹਿ ਰਹੀ ਹੈ। ਵਿਧਾਨ ਸਭਾ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਇੱਕ ਵਾਰ ਫਿਰ ਸੁਖਪਾਲ ਖਹਿਰਾ ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਉਹਨਾਂ ਨੇ ਔਰਤਾਂ ਦਾ ਅਪਮਾਨ ਕੀਤਾ ਹੈ।
ਉਹਨਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦਾ ਦਿਮਾਗੀ ਸੰਤੁਲਨ ਵਿਗੜ ਚੁੱਕਾ ਹੈ ਤੇ ਮੇਰੀ ਉਹਨਾਂ ਨੂੰ ਸਲਾਹ ਹੈ ਕਿ ਉਹ ਭਗਵੰਤ ਮਾਨ ਸਰਕਾਰ ਵੱਲੋਂ ਬਣਾਏ ਜਾ ਰਹੇ 10 ਲੱਖ ਰੁਪਏ ਦੇ ਇਲਾਜ ਦਾ ਸਿਹਤ ਕਾਰਡ ਬਣਾ ਲੈਣ ਅਤੇ ਆਪਣਾ ਦਿਮਾਗੀ ਇਲਾਜ ਕਰਵਾਉਣ। ਹਲਕਾ ਇੰਚਾਰਜ ਘੁੰਮਣ ਢਿੱਲਵਾਂ ਵਿਖੇ ਢਿਲਵਾਂ-ਨਡਾਲਾ ਨਵੀਂ ਬਣੀ ਸੜਕ ਦਾ ਉਦਘਾਟਨ ਕਰਨ ਪਹੁੰਚੇ ਹੋਏ ਸਨ।
ਇਸ ਦੌਰਾਨ ਉਹਨਾਂ ਨੇ ਕਿਹਾ ਕਿ ਹਲਕੇ ਵਿੱਚ ਸਾਰੀਆਂ ਹੀ ਸੜਕਾਂ ਨਵੀਆਂ ਬਣ ਰਹੀਆਂ ਹਨ ਅਤੇ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਭੁਲੱਥ ਸੁਭਾਨਪੁਰ ਸੜਕ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ।