ਟੀ-20 ਵਿਸ਼ਵ ਕੱਪ ਜੇਤੂ ਖਿਡਾਰੀ ਭਾਜਪਾ 'ਚ ਸ਼ਾਮਲ
ਗੁਜਰਾਤ : ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਰਵਿੰਦਰ ਜਡੇਜਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕਰ ਲਈ ਹੈ। ਰਵਿੰਦਰ ਜਡੇਜਾ ਦੀ ਪਤਨੀ ਪਹਿਲਾਂ ਹੀ ਭਾਜਪਾ 'ਚ ਹੈ। ਉਹ ਗੁਜਰਾਤ ਦੀ ਜਾਮਨਗਰ ਉੱਤਰੀ ਸੀਟ ਤੋਂ ਵਿਧਾਇਕ ਵੀ ਹਨ। ਟੀਮ ਇੰਡੀਆ ਦੇ ਸਟਾਰ ਖਿਡਾਰੀ ਰਵਿੰਦਰ ਜਡੇਜਾ ਸ਼ਾਮਲ ਹੋ ਗਏ ਹਨ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਰਿਵਾਬਾ ਨੇ ਸੋਸ਼ਲ ਮੀਡੀਆ 'ਤੇ ਨਵੇਂ ਮੈਂਬਰ ਵਜੋਂ ਆਪਣੀ ਫੋਟੋ ਸ਼ੇਅਰ ਕਰਕੇ ਦਿੱਤੀ ਹੈ।
ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਪਹਿਲਾਂ ਹੀ ਭਾਜਪਾ 'ਚ ਹੈ। ਉਹ ਗੁਜਰਾਤ ਦੀ ਜਾਮਨਗਰ ਉੱਤਰੀ ਸੀਟ ਤੋਂ ਵਿਧਾਇਕ ਵੀ ਹਨ। ਵਿਧਾਨ ਸਭਾ ਚੋਣਾਂ ਦੌਰਾਨ ਜਡੇਜਾ ਆਪਣੀ ਪਤਨੀ ਨਾਲ ਵੀ ਨਜ਼ਰ ਆਏ ਸਨ। ਉਨ੍ਹਾਂ ਕਈ ਰੋਡ ਸ਼ੋਆਂ ਵਿੱਚ ਵੀ ਹਿੱਸਾ ਲਿਆ। ਇਸ ਦੇ ਨਾਲ ਹੀ ਹੁਣ ਜਡੇਜਾ ਭਾਜਪਾ 'ਚ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਪਾਰਟੀ 'ਚ ਉਨ੍ਹਾਂ ਦੀ ਭੂਮਿਕਾ ਕੀ ਹੋਵੇਗੀ।
ਜਡੇਜਾ ਦੀ ਪਤਨੀ ਰਿਵਾਬਾ 2019 'ਚ ਭਾਜਪਾ 'ਚ ਸ਼ਾਮਲ ਹੋਈ ਸੀ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ 2022 ਵਿੱਚ ਜਾਮਨਗਰ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਜਿੱਥੇ ਉਸ ਨੇ ਕਰਸ਼ਨਭਾਈ ਕਰਮੂਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ।