ਫਾਜ਼ਿਲਕਾ ਦੇ ਰੈੱਡ ਲਾਈਟ ਚੌਕ 'ਚ ਭਿਆਨਕ ਸੜਕ ਹਾਦਸਾ

By :  Gill
Update: 2024-09-24 07:19 GMT

ਫਾਜ਼ਿਲਕਾ : ਫਾਜ਼ਿਲਕਾ ਦੇ ਰੈੱਡ ਲਾਈਟ ਚੌਕ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ 'ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਇਕ ਛੋਟਾ ਬੱਚਾ ਜ਼ਖਮੀ ਹੋ ਗਿਆ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਮੌਕੇ 'ਤੇ ਪਹੁੰਚ ਕੇ ਟਿੱਪਰ ਚਾਲਕ ਨੂੰ ਹਿਰਾਸਤ 'ਚ ਲੈ ਲਿਆ।

ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਵਾਸੀ ਪਿੰਡ ਗੁਲਾਬ ਸਿੰਘ ਝੁੱਗੀ ਦੇ ਸਰਪੰਚ ਜੋਗਿੰਦਰ ਦੀ ਭੈਣ ਵਜੋਂ ਹੋਈ ਹੈ। ਜਦਕਿ ਜ਼ਖਮੀ ਲੜਕੀ ਅਨਾਮਿਕਾ ਅਤੇ ਬੱਚੀ ਗੌਤਮ ਹੈ। ਚਸ਼ਮਦੀਦ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਰੈੱਡ ਲਾਈਟ ਚੌਕ 'ਤੇ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਵਾਪਰਿਆ। ਟਿੱਪਰ ਦੀ ਲਪੇਟ 'ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ, ਜਦਕਿ ਇਕ ਬੱਚੀ ਵੀ ਜ਼ਖਮੀ ਦੱਸੀ ਜਾ ਰਹੀ ਹੈ, ਜਿਨ੍ਹਾਂ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਹੈ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਦਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਿੱਪਰ ਚਾਲਕ ਨੂੰ ਹਿਰਾਸਤ 'ਚ ਲੈ ਲਿਆ।

Tags:    

Similar News