ਗੁਲਮਰਗ 'ਚ ਫੌਜ ਦੀ ਗੱਡੀ 'ਤੇ ਅੱਤਵਾਦੀ ਹਮਲਾ, 2 ਜਵਾਨ ਸ਼ਹੀਦ
ਕਸ਼ਮੀਰ : ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਭਾਰਤੀ ਫੌਜ ਦੇ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ ਹੈ। ਹਮਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਅੱਤਵਾਦੀਆਂ ਨੇ ਫੌਜ ਦੇ ਦੋ ਪੋਰਟਰਾਂ ਨੂੰ ਵੀ ਮਾਰ ਦਿੱਤਾ ਹੈ। ਤਿੰਨ ਹੋਰ ਜਵਾਨ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਪਿਛਲੇ ਚਾਰ ਦਿਨਾਂ 'ਚ ਜੰਮੂ-ਕਸ਼ਮੀਰ 'ਚ ਇਹ ਤੀਜਾ ਵੱਡਾ ਹਮਲਾ ਹੈ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਗੰਦਰਬਲ 'ਚ ਹੋਏ ਅੱਤਵਾਦੀ ਹਮਲੇ 'ਚ ਡਾਕਟਰ ਸਮੇਤ 7 ਲੋਕ ਮਾਰੇ ਗਏ ਸਨ। ਵੀਰਵਾਰ ਸਵੇਰੇ ਵੀ ਇਕ ਗੈਰ-ਪ੍ਰਵਾਸੀ ਮਜ਼ਦੂਰ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ।
ਗੁਲਮਰਗ 'ਚ ਹੋਏ ਅੱਤਵਾਦੀ ਹਮਲੇ 'ਤੇ ਫੌਜ ਦੇ ਅਧਿਕਾਰੀਆਂ ਨੇ ਪੀਟੀਆਈ ਨੂੰ ਦੱਸਿਆ ਕਿ ਅੱਤਵਾਦੀਆਂ ਨੇ ਬਾਰਾਮੂਲਾ ਜ਼ਿਲੇ ਦੇ ਬੋਟਾਪਥਰੀ 'ਚ ਵਾਹਨ 'ਤੇ ਗੋਲੀਬਾਰੀ ਕੀਤੀ ਸੀ। ਹਮਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਇਲਾਵਾ ਅੱਤਵਾਦੀਆਂ ਨੇ ਗੋਲੀਬਾਰੀ 'ਚ ਫੌਜ ਦੇ ਦੋ ਪੋਰਟਰਾਂ ਨੂੰ ਵੀ ਮਾਰ ਦਿੱਤਾ। ਅੱਤਵਾਦੀ ਹਮਲੇ 'ਚ ਫੌਜ ਦੇ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ।