ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ

ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਫੌਜੀ ਦੇ ਪੇਟ ਵਿੱਚ ਗੋਲੀ ਲੱਗੀ ਹੈ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ, ਜਦਕਿ;

Update: 2025-02-03 10:22 GMT

ਸਾਬਕਾ ਫੌਜੀ ਸ਼ਹੀਦ; ਪਤਨੀ ਅਤੇ ਬੇਟੀ ਜ਼ਖਮੀ

ਜੰਮੂ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸੋਮਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਫੌਜ ਦਾ ਇਕ ਸਾਬਕਾ ਜਵਾਨ ਸ਼ਹੀਦ ਹੋ ਗਿਆ, ਜਦਕਿ ਉਸ ਦੀ ਪਤਨੀ ਅਤੇ ਬੇਟੀ ਹਮਲੇ 'ਚ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਬੇਹੀਬਾਗ ਇਲਾਕੇ 'ਚ ਅੱਤਵਾਦੀਆਂ ਨੇ ਮੰਜ਼ੂਰ ਅਹਿਮਦ ਵੇਜ ਅਤੇ ਉਨ੍ਹਾਂ ਦੀ ਪਤਨੀ ਨੂੰ ਉਨ੍ਹਾਂ ਦੇ ਘਰ ਨੇੜੇ ਗੋਲੀ ਮਾਰ ਦਿੱਤੀ, ਜਿਸ ਨਾਲ ਤਿੰਨੋਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਫੌਜੀ ਦੇ ਪੇਟ ਵਿੱਚ ਗੋਲੀ ਲੱਗੀ ਹੈ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਬੇਟੀ ਦੀ ਲੱਤ 'ਚ ਗੋਲੀ ਲੱਗੀ ਹੈ। ਫਿਲਹਾਲ ਦੋਵਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।

Tags:    

Similar News