Film 'ਐਮਰਜੈਂਸੀ' ਦੇ ਅਦਾਕਾਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਕੰਗਨਾ ਦੀ ਫਿਲਮ 'ਚ ਨਿਭਾ ਰਿਹਾ ਹੈ ਇਹ ਕਿਰਦਾਰ;

Update: 2024-08-31 03:05 GMT

ਮੁੰਬਈ: ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਰਿਲੀਜ਼ ਹੋਣ ਤੋਂ ਕੁਝ ਦਿਨ ਦੂਰ ਹੈ। ਫਿਲਮ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ। ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕੰਗਨਾ ਰਣੌਤ ਦੀ ਫਿਲਮ 'ਚ ਸੰਜੇ ਗਾਂਧੀ ਦਾ ਕਿਰਦਾਰ ਨਿਭਾਅ ਰਹੇ ਅਭਿਨੇਤਾ ਵਿਸਾਕ ਨਾਇਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੀ ਜਾਣਕਾਰੀ ਖੁਦ ਅਦਾਕਾਰ ਨੇ ਦਿੱਤੀ ਹੈ। ਅਦਾਕਾਰ ਨੇ ਦੱਸਿਆ ਕਿ ਉਸ ਦੇ ਰੋਲ ਨੂੰ ਲੈ ਕੇ ਉਲਝਣ ਕਾਰਨ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਵਿਸਾਕ ਨਾਇਰ ਨੇ ਆਪਣੇ ਇੰਸਟਾਗ੍ਰਾਮ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਸ ਨੇ ਆਪਣੀ ਪੋਸਟ ਰਾਹੀਂ ਜਾਣਕਾਰੀ ਦਿੱਤੀ ਕਿ ਪਿਛਲੇ ਕੁਝ ਦਿਨਾਂ ਤੋਂ ਉਸ ਨੂੰ ਮਾੜੀਆਂ ਟਿੱਪਣੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਦੱਸਿਆ ਕਿ ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਮੈਂ ਫਿਲਮ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਕਿਰਦਾਰ ਨਿਭਾ ਰਿਹਾ ਹਾਂ।

ਉਸਨੇ ਅੱਗੇ ਲਿਖਿਆ, "ਮੈਂ ਇੱਕ ਵਾਰ ਫਿਰ ਦੱਸਣਾ ਚਾਹਾਂਗਾ ਕਿ ਮੈਂ ਫਿਲਮ ਵਿੱਚ ਸੰਜੇ ਗਾਂਧੀ ਦਾ ਕਿਰਦਾਰ ਨਿਭਾ ਰਿਹਾ ਹਾਂ।" ਉਨ੍ਹਾਂ ਕਿਹਾ ਕਿ ਜੋ ਲੋਕ ਅਜਿਹਾ ਕਰ ਰਹੇ ਹਨ, ਉਨ੍ਹਾਂ ਨੂੰ ਆਪਣੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ।'' ਇਸ ਪੋਸਟ ਦੇ ਨਾਲ ਵਿਸ਼ਾਕ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਤੋਂ ਇਹ ਸਮਝਿਆ ਜਾ ਰਿਹਾ ਹੈ ਕਿ ਉਹ ਫਿਲਮ 'ਚ ਸੰਜੇ ਗਾਂਧੀ ਦਾ ਕਿਰਦਾਰ ਨਿਭਾਅ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਇਹ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣੀ ਹੈ। ਇਸ ਫਿਲਮ 'ਤੇ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਫਿਲਮ 'ਚ ਕੰਗਨਾ ਰਣੌਤ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਫਿਲਮ ਦੇ ਬਾਕੀ ਕਲਾਕਾਰਾਂ ਦੀ ਗੱਲ ਕਰੀਏ ਤਾਂ ਸ਼੍ਰੇਅਸ ਤਲਪੜੇ (ਅਟਲ ਬਿਹਾਰੀ ਵਾਜਪਾਈ), ਅਨੁਪਮ ਖੇਰ (ਜੈਪ੍ਰਕਾਸ਼ ਨਾਰਾਇਣ), ਮਿਲਿੰਦ ਸੋਮਨ (ਸੈਮ ਮਾਨੇਕਸ਼ਾ), ਮਹਿਮਾ ਚੌਧਰੀ (ਪੁਪੁਲ ਜੈਕਰ) ਅਤੇ ਸਤੀਸ਼ ਕੌਸ਼ਿਕ (ਜਗਜੀਵਨ ਰਾਮ) ਇਸ ਵਿੱਚ ਨਜ਼ਰ ਆਉਣਗੇ। 

Tags:    

Similar News