ਹਲਕੇ ਦੇ ਪਿੰਡਾਂ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ-ਚੇਅਰਮੈਨ ਪਨੂੰ
ਉਨਾਂ ਅੱਗੇ ਕਿ ਹਲਕਾ ਦਾ ਚਹੁਪੱਖੀ ਵਿਕਾਸ ਕਰਨ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ।;
ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਹਰਦੋਝੰਡੇ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ
ਫਤਿਹਗੜ੍ਹ ਚੂੜੀਆਂ (ਬਟਾਲਾ), 24 ਜਨਵਰੀ : ਹਲਕਾ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ, ਸ. ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਹਰਦੋਝੰਡੇ ਦਾ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ, ਜਿਸ ਦੀ ਕੁੱਲ ਲੰਬਾਈ ਇਕ ਕਿਲੋਮੀਟਰ ਹੈ ਅਤੇ 70 ਲੱਖ ਰੁਪਏ ਦੀ ਲਾਗਤ ਨਾਲ ਇਸ ਦੀ ਉਸਾਰੀ ਕੀਤੀ ਜਾਵੇਗੀ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਿੰਡਾਂ ਅੰਦਰ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾਵੇਗੀ।
ਉਨਾਂ ਅੱਗੇ ਕਿ ਹਲਕਾ ਦਾ ਚਹੁਪੱਖੀ ਵਿਕਾਸ ਕਰਨ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਕਿ ਉਹ ਖੁਦ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਹੱਲ ਕਰ ਰਹੇ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ ਰਾਤ ਤਤਪਰ ਰਹਿੰਦੇ ਹਨ।
ਇਸ ਮੌਕੇ ਸਰਪੰਚ ਰਣਜੀਤ ਸਿੰਘ, ਮਨਜੀਤ ਸਿੰਘ, ਹੀਰਾ ਸਿੰਘ, ਬਲਦੇਵ ਸਿੰਘ, ਹਰਦੀਪ ਸਿੰਘ, ਦਿਲਰਾਜ ਸਿੰਘ, ਗੁਰਪ੍ਰੀਤ ਕੌਰ, ਪੂਜਾ ਕੁਮਾਰੀ, ਲਵਪ੍ਰੀਤ ਸਿੰਘ, ਯੋਗਾ ਸਿੰਘ, ਕਰਮ ਸਿੰਘ, ਬਲਦੇਵ ਸਿੰਘ, ਮਨਜੀਤ ਕੌਰ, ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆਂ, ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ, ਹਰਪ੍ਰੀਤ ਸਿੰਘ ਗੁਰ ਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।