ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 15 ਦਸੰਬਰ ਮਗਰੋਂ ਹੋਵੇਗੀ : ਚੀਮਾ

By :  Gill
Update: 2024-11-16 09:48 GMT

ਚੰਡੀਗੜ੍ਹ : ਅੱਜ ਸੁਖਬੀਰ ਬਾਦਲ ਦੇ ਅਸਤੀਫ਼ੇ ਮਗਰੋਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਐਮਰਜੈਂਸੀ ਮੀਟਿੰਗ ਬੁਲਾ ਲਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 15 ਦਸੰਬਰ ਤੋਂ ਬਾਅਦ ਹੋਵੇਗੀ।

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਵੀ ਕਿਹਾ ਸੀ ਕਿ ਛੇਤੀ ਹੀ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਜਾਵੇਗੀ। ਚੀਮਾ ਨੇ ਇਹ ਵੀ ਹੁਣ ਕਿਹਾ ਹੈ ਕਿ ਅਕਾਲੀ ਦਲ ਦੇ ਨਵੇ ਪ੍ਰਧਾਨ ਦੀ ਚੋਣ 15 ਦਸੰਬਰ ਤੋਂ ਬਾਅਦ ਹੋਵੇਗੀ।


Tags:    

Similar News