ਟਰੰਪ ਅਤੇ ਮੋਦੀ ਦੀ ਸਹੁੰ ਚੁੱਕ ਸਮਾਗਮ ਮਗਰੋਂ ਪਹਿਲੀ ਗਲਬਾਤ ਹੋਈ

ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਬਾਅਦ ਟਵੀਟ ਕੀਤਾ, “ਆਪਣੇ ਪਿਆਰੇ ਮਿੱਤਰ ਰਾਸ਼ਟਰਪਤੀ @realDonaldTrump ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਦੇ ਦੂਜੇ ਕਾਰਜਕਾਲ ਲਈ ਉਨ੍ਹਾਂ ਨੂੰ

By :  Gill
Update: 2025-01-28 00:39 GMT

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ 'ਤੇ ਗੱਲ ਕੀਤੀ। ਇਹ ਗੱਲਬਾਤ ਟਰੰਪ ਦੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਾਰ ਹੋਈ। ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਸੱਤ ਦਿਨ ਬਾਅਦ ਮੋਦੀ ਨੇ ਉਨ੍ਹਾਂ ਨੂੰ ਦੂਜੀ ਵਾਰ ਸੱਤਾ ਸੰਭਾਲਣ 'ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਬਾਅਦ ਟਵੀਟ ਕੀਤਾ, “ਆਪਣੇ ਪਿਆਰੇ ਮਿੱਤਰ ਰਾਸ਼ਟਰਪਤੀ @realDonaldTrump ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਦੇ ਦੂਜੇ ਕਾਰਜਕਾਲ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਅਸੀਂ ਆਪਸੀ ਲਾਭਕਾਰੀ ਅਤੇ ਭਰੋਸੇਮੰਦ ਸਾਂਝੇਦਾਰੀ ਲਈ ਵਚਨਬੱਧ ਹਾਂ। ਅਸੀਂ ਆਪਣੇ ਲੋਕਾਂ ਦੀ ਭਲਾਈ ਅਤੇ ਵਿਸ਼ਵ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਾਂਗੇ।”

ਟਰੰਪ ਦੇ ਬਿਆਨਾਂ ਨਾਲ ਦਿਲਚਸਪੀ ਜਮਾਈ

ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਦੌਰਾਨ ਟਰੰਪ ਦੇ ਰਵੈਏ ਅਤੇ ਰਣਨੀਤੀਆਂ ਨੂੰ ਸਮਝਣ ਲਈ "ਇੰਤਜ਼ਾਰ ਕਰੋ ਅਤੇ ਦੇਖੋ" ਦੀ ਰਣਨੀਤੀ ਅਪਣਾਈ। ਟਰੰਪ ਦੂਜਾ ਕਾਰਜਕਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਅੰਤਰਰਾਸ਼ਟਰੀ ਮੀਡੀਆ ਵਿੱਚ ਆਪਣੀਆਂ ਸਖ਼ਤ ਨੀਤੀਆਂ ਅਤੇ ਬਿਆਨਾਂ ਕਰਕੇ ਸੁਰਖੀਆਂ ਵਿੱਚ ਸਨ। ਕੈਨੇਡਾ ਤੋਂ ਲੈ ਕੇ ਗ੍ਰੀਨਲੈਂਡ ਅਤੇ ਚੀਨ ਤੱਕ ਉਨ੍ਹਾਂ ਦੇ ਵੱਖ-ਵੱਖ ਮਾਮਲਿਆਂ 'ਤੇ ਬਿਆਨਾਂ ਨੇ ਚਰਚਾ ਦਾ ਕੇਂਦਰ ਬਣਾਇਆ।

ਐੱਚ-1ਬੀ ਵੀਜ਼ਾ 'ਤੇ ਰਾਹਤ

ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸਖ਼ਤ ਕਾਰਵਾਈ ਕਰਨ ਦੇ ਬਾਵਜੂਦ, ਟਰੰਪ ਨੇ ਭਾਰਤੀ ਅਤੇ ਹੋਰ ਪੇਸ਼ੇਵਰਾਂ ਲਈ ਐੱਚ-1ਬੀ ਵੀਜ਼ਾ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ।

ਟਰੰਪ ਦੀ ਜਿੱਤ ਅਤੇ ਸਹੁੰ ਸਮਾਰੋਹ

ਤਿੰਨ ਮਹੀਨੇ ਪਹਿਲਾਂ ਡੋਨਾਲਡ ਟਰੰਪ ਨੇ ਡੈਮੋਕ੍ਰੇਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ 20 ਜਨਵਰੀ ਨੂੰ ਵਾਸ਼ਿੰਗਟਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਭਾਰਤੀ ਉਦਯੋਗਪਤੀ ਮੁਕੇਸ਼ ਅੰਬਾਨੀ, ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਅਤੇ ਹੋਰ ਦੂਨੀਆ ਭਰ ਦੀਆਂ ਮਸ਼ਹੂਰ ਹਸਤੀਆਂ ਨੇ ਹਿਸਾ ਲਿਆ। ਗੂਗਲ ਦੇ ਸੀਈਓ ਸੁੰਦਰ ਪਿਚਾਈ ਅਤੇ ਕਈ ਭਾਰਤੀ-ਅਮਰੀਕੀ ਹਸਤੀਆਂ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

Tags:    

Similar News