ਮਲੇਸ਼ੀਆ ਨੂੰ 8-1 ਨਾਲ ਹਰਾ ਕੇ ਭਾਰਤੀ ਹਾਕੀ ਟੀਮ ਸੈਮੀਫਾਈਨਲ 'ਚ ਪਹੁੰਚੀ

Update: 2024-09-11 11:01 GMT

ਇਸ ਤੋਂ ਪਹਿਲਾਂ ਚੀਨ ਅਤੇ ਜਾਪਾਨ ਨੂੰ ਹਰਾਇਆ

ਨਵੀਂ ਦਿੱਲੀ : ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਦੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਉਨ੍ਹਾਂ ਨੇ ਤੀਜੇ ਮੈਚ ਵਿੱਚ ਮਲੇਸ਼ੀਆ ਨੂੰ ਹਰਾਇਆ ਹੈ। ਉਨ੍ਹਾਂ ਮਲੇਸ਼ੀਆ ਨੂੰ 8-1 ਨਾਲ ਹਰਾਇਆ। ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਤੀਜੀ ਜਿੱਤ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਮੈਚ ਵਿੱਚ ਚੀਨ ਅਤੇ ਦੂਜੇ ਮੈਚ ਵਿੱਚ ਜਾਪਾਨ ਨੂੰ ਹਰਾਇਆ ਸੀ। ਭਾਰਤ ਦਾ ਅਗਲਾ ਮੈਚ 2 ਸਤੰਬਰ ਨੂੰ ਕੋਰੀਆ ਨਾਲ ਹੋਵੇਗਾ।

ਇਸ ਮੈਚ ਵਿੱਚ ਭਾਰਤ ਲਈ ਰਾਜਕੁਮਾਰ ਪਾਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੈਚ 'ਚ ਉਸ ਨੇ ਹੈਟ੍ਰਿਕ ਬਣਾਈ ਸੀ। ਇਸ ਤੋਂ ਇਲਾਵਾ ਅਰਿਜੀਤ ਸਿੰਘ ਨੇ 2, ਹਰਮਨਪ੍ਰੀਤ ਸਿੰਘ, ਉੱਤਮ ਸਿੰਘ ਅਤੇ ਜੁਗਰਾਜ ਨੇ 1-1 ਗੋਲ ਕੀਤਾ। ਰਾਜਕੁਮਾਰ ਨੇ ਤੀਜੇ, 25ਵੇਂ ਅਤੇ 33ਵੇਂ ਮਿੰਟ ਵਿੱਚ ਤਿੰਨ ਗੋਲ ਕੀਤੇ। ਇਸ ਤੋਂ ਇਲਾਵਾ ਇਸ ਮੈਚ ਵਿੱਚ ਭਾਰਤ ਲਈ ਅਰਜੀਤ ਸਿੰਘ ਹੁੰਦਲ ਨੇ ਵੀ 2 ਗੋਲ ਕੀਤੇ। ਜੁਗਰਾਜ ਸਿੰਘ, ਹਰਮਨਪ੍ਰੀਤ ਸਿੰਘ ਅਤੇ ਉੱਤਮ ਸਿੰਘ ਨੇ ਵੀ 1-1-1 ਗੋਲ ਕੀਤੇ।

ਏਸ਼ੀਅਨ ਚੈਂਪੀਅਨਸ ਟਰਾਫੀ ਦੇ ਅੰਕ ਸੂਚੀ 'ਚ ਭਾਰਤ ਪਹਿਲੇ ਸਥਾਨ 'ਤੇ ਹੈ। ਭਾਰਤ ਨੇ ਤਿੰਨ ਮੈਚ ਜਿੱਤੇ ਹਨ। ਇਸ ਨਾਲ ਭਾਰਤੀ ਹਾਕੀ ਟੀਮ ਦੇ 9 ਅੰਕ ਹੋ ਗਏ ਹਨ। ਇਸ ਤੋਂ ਇਲਾਵਾ ਪਾਕਿਸਤਾਨ ਦੀ ਹਾਕੀ ਟੀਮ ਅੰਕ ਸੂਚੀ 'ਚ ਦੂਜੇ ਸਥਾਨ 'ਤੇ ਹੈ। ਪਾਕਿਸਤਾਨ ਨੇ ਇਸ ਟੂਰਨਾਮੈਂਟ 'ਚ ਹੁਣ ਤੱਕ 3 ਮੈਚ ਖੇਡੇ ਹਨ, ਜਿਸ 'ਚ ਟੀਮ ਨੇ 1 ਜਿੱਤਿਆ ਹੈ। ਇਸ ਤੋਂ ਇਲਾਵਾ ਇਕ ਮੈਚ ਡਰਾਅ ਰਿਹਾ। ਫਿਲਹਾਲ ਪਾਕਿਸਤਾਨ ਦੇ 5 ਅੰਕ ਹਨ।

ਇਸ ਤੋਂ ਇਲਾਵਾ ਮਲੇਸ਼ੀਆ ਲਈ ਇਕਮਾਤਰ ਗੋਲ ਅਖਿਮੁੱਲ੍ਹਾ ਅਨਵਾਰ ਨੇ ਕੀਤਾ। ਅਖਿਮੁੱਲ੍ਹਾ ਅਨਵਾਰ ਨੇ 34ਵੇਂ ਮਿੰਟ ਵਿੱਚ ਆਪਣੀ ਟੀਮ ਲਈ ਗੋਲ ਕੀਤਾ। ਇਸ ਤੋਂ ਇਲਾਵਾ ਮਲੇਸ਼ੀਆ ਦਾ ਕੋਈ ਵੀ ਖਿਡਾਰੀ ਗੋਲ ਨਹੀਂ ਕਰ ਸਕਿਆ। ਤੁਹਾਨੂੰ ਦੱਸ ਦੇਈਏ ਕਿ ਟਾਪ-4 ਵਿੱਚ ਚਾਰ ਟੀਮਾਂ ਸੈਮੀਫਾਈਨਲ ਵਿੱਚ ਪਹੁੰਚਣਗੀਆਂ।

Tags:    

Similar News