ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਪਾਰਟੀ ਚੋਂ ਬਾਹਰ ਕੱਢਣ ਦਾ ਆਦੇਸ਼
By : BikramjeetSingh Gill
Update: 2024-10-15 08:14 GMT
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਟਕਸਾਲੀ ਅਕਾਲੀ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਕੱਤਰਤਾ ਕਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਸਿਆਸੀ ਪਾਰਟੀ ਚੋਂ ਬਾਹਰ ਕੱਢਣ ਲਈ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।
ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਦੀ ਜਾਣਕਾਰੀ ਖੁਦ ਮੀਡੀਆ ਨੂੰ ਜਾਰੀ ਕੀਤੀ ਅਤੇ ਕਿਹਾ ਕਿ ਜੋ ਵਿਰਸਾ ਸਿੰਘ ਬਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਉੱਤੇ ਆਰੋਪ ਲਗਾਏ ਗਏ ਸਨ ਉਹਨਾਂ ਵਿੱਚੋਂ ਕੋਈ ਵੀ ਦੋਸ਼ ਉਸ ਸਾਬਿਤ ਨਹੀਂ ਕਰ ਪਾਏ ਅਤੇ ਨਾ ਹੀ ਕੋਈ ਪੁਖਤਾ ਸਬੂਤ ਦੇ ਪਾਏ ਹਨ ਜਿਸ ਕਰਕੇ ਇਹ ਕਾਰਵਾਈ ਉਹਨਾਂ ਤੇ ਕੀਤੀ ਗਈ ਹੈ।