ਦਿੱਲੀ ਦੇ CM ਲਈ ਨਾਮ ਲਗਭਗ ਫਾਈਨਲ, ਸਹਿਮਤੀ ਬਣ ਗਈ
ਸੂਤਰਾਂ ਮੁਤਾਬਕ, ਪਰਵੇਸ਼ ਵਰਮਾ ਦੇ ਨਾਂ 'ਤੇ ਆਰ.ਐੱਸ.ਐੱਸ. ਅਤੇ ਭਾਜਪਾ ਵਿਚਾਲੇ ਸਹਿਮਤੀ ਬਣ ਗਈ ਹੈ ਅਤੇ ਸਹੁੰ ਚੁੱਕ ਸਮਾਗਮ ਪ੍ਰਧਾਨ ਮੰਤਰੀ ਮੋਦੀ
ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਪਰਵੇਸ਼ ਵਰਮਾ ਦਾ ਨਾਂ ਲਗਭਗ ਫਾਈਨਲ ਹੋ ਗਿਆ ਹੈ। ਸੂਤਰਾਂ ਮੁਤਾਬਕ, ਪਰਵੇਸ਼ ਵਰਮਾ ਦੇ ਨਾਂ 'ਤੇ ਆਰ.ਐੱਸ.ਐੱਸ. ਅਤੇ ਭਾਜਪਾ ਵਿਚਾਲੇ ਸਹਿਮਤੀ ਬਣ ਗਈ ਹੈ ਅਤੇ ਸਹੁੰ ਚੁੱਕ ਸਮਾਗਮ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਹੋਵੇਗਾ। ਮੁੱਖ ਮੰਤਰੀ ਦੇ ਅਹੁਦੇ ਲਈ ਕਈ ਦਾਅਵੇਦਾਰ ਹਨ, ਪਰ ਸਭ ਤੋਂ ਮਜ਼ਬੂਤ ਦਾਅਵੇਦਾਰ ਪਰਵੇਸ਼ ਵਰਮਾ ਹਨ, ਜਿਨ੍ਹਾਂ ਨੇ ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਨੂੰ ਹਰਾਇਆ ਹੈ।
ਪਰਵੇਸ਼ ਵਰਮਾ ਤੋਂ ਇਲਾਵਾ, ਮੁਸਤਫਾਬਾਦ ਸੀਟ ਤੋਂ ਜਿੱਤਣ ਵਾਲੇ ਮੋਹਨ ਸਿੰਘ ਬਿਸ਼ਟ, ਵਿਜੇਂਦਰ ਗੁਪਤਾ, ਰੇਖਾ ਗੁਪਤਾ, ਆਸ਼ੀਸ਼ ਸੂਦ, ਸਤੀਸ਼ ਉਪਾਧਿਆਏ ਅਤੇ ਪਵਨ ਸ਼ਰਮਾ ਦੇ ਨਾਮ ਵੀ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਦੱਸੇ ਜਾ ਰਹੇ ਹਨ।
ਪਰਵੇਸ਼ ਵਰਮਾ, ਸਾਬਕਾ ਮੁੱਖ ਮੰਤਰੀ ਸਾਹਿਬ ਸਿੰਘ ਵਰਮਾ ਦੇ ਪੁੱਤਰ ਹਨ। ਉਨ੍ਹਾਂ ਦਾ ਜਨਮ 7 ਨਵੰਬਰ 1977 ਨੂੰ ਹੋਇਆ। ਉਨ੍ਹਾਂ ਨੇ ਦਿੱਲੀ ਪਬਲਿਕ ਸਕੂਲ, ਆਰ.ਕੇ. ਪੁਰਮ ਤੋਂ ਆਪਣੀ ਮੁੱਢਲੀ ਪੜ੍ਹਾਈ ਕੀਤੀ ਅਤੇ ਦਿੱਲੀ ਯੂਨੀਵਰਸਿਟੀ ਦੇ ਕਿਰੋੜੀ ਮਲ ਕਾਲਜ ਤੋਂ ਡਿਗਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਫੋਰ ਸਕੂਲ ਆਫ਼ ਮੈਨੇਜਮੈਂਟ ਤੋਂ ਮਾਸਟਰਜ਼ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ (ਐਮ.ਬੀ.ਏ.) ਦੀ ਡਿਗਰੀ ਵੀ ਹਾਸਲ ਕੀਤੀ ਹੈ।
ਇਸ ਤੋਂ ਪਹਿਲਾਂ, ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ 48 ਸੀਟਾਂ ਮਿਲਣ ਤੋਂ ਬਾਅਦ, ਅਗਲੇ ਮੁੱਖ ਮੰਤਰੀ ਦੇ ਚਿਹਰੇ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਭਾਜਪਾ ਕੋਲ ਕਈ ਨਾਮੀ ਹਸਤੀਆਂ ਹਨ, ਜਿਸ ਕਰਕੇ ਇਸ ਅਹੁਦੇ ਲਈ ਕਿਸੇ ਸਹੀ ਵਿਅਕਤੀ ਦੀ ਚੋਣ ਕਰਨੀ ਥੋੜ੍ਹਾ ਮੁਸ਼ਕਲ ਹੋ ਸਕਦਾ ਹੈ। ਚੁਣੇ ਜਾਣ ਵਾਲੇ ਆਗੂ ਲਈ ਸਭ ਤੋਂ ਪਹਿਲੀ ਚੁਣੌਤੀ ਪਾਰਟੀ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਕਰਨਾ ਹੋਵੇਗਾ, ਜਿਸ ਵਿੱਚ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਸ਼ਾਮਲ ਹੈ।
ਦਿੱਲੀ 'ਚ 27 ਸਾਲਾਂ ਬਾਅਦ ਭਾਜਪਾ ਦੀ ਵਾਪਸੀ ਹੋਈ ਹੈ। ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਹੋਈ ਹੈ। ਪਾਰਟੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਾਬਕਾ ਮੰਤਰੀ ਸੌਰਭ ਭਾਰਦਵਾਜ ਅਤੇ ਹੋਰ ਕਈ ਵੱਡੇ ਨੇਤਾ ਹਾਰ ਗਏ ਹਨ।