ਬਲਾਤਕਾਰ ਦੇ ਦੋਸ਼ੀ ਨੇ ਜ਼ਮਾਨਤ ਮਿਲਣ ਮਗਰੋਂ ਪੀੜਤਾ ਨੂੰ ਗੋਲੀਆਂ ਨਾਲ ਭੁੰਨਿਆ

Update: 2024-09-21 04:24 GMT

ਗਾਜ਼ੀਆਬਾਦ : ਯੂਪੀ ਦੇ ਗਾਜ਼ੀਆਬਾਦ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਮਾਨਤ 'ਤੇ ਬਾਹਰ ਆਏ ਬਲਾਤਕਾਰ ਦੇ ਦੋਸ਼ੀ ਨੇ ਪੀੜਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁਲਜ਼ਮਾਂ ਦੇ ਨਾਲ ਇੱਕ ਹੋਰ ਨੌਜਵਾਨ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਮਾਮਲੇ ਵਿੱਚ ਏਐਸਪੀ ਸ਼੍ਰੀਸ਼ਚੰਦਰ ਨੇ ਦੱਸਿਆ ਕਿ 18 ਸਤੰਬਰ ਦੀ ਰਾਤ ਨੂੰ ਕੈਲਾ ਦੇਵੀ ਥਾਣਾ ਖੇਤਰ ਵਿੱਚ ਇੱਕ 17 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ 'ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੱਖ ਦੋਸ਼ੀ ਨੇ ਬੱਚੀ ਨਾਲ ਬਲਾਤਕਾਰ ਕੀਤਾ ਸੀ ਅਤੇ ਉਸ ਦੇ ਖਿਲਾਫ ਫਰਵਰੀ 'ਚ ਗਾਜ਼ੀਆਬਾਦ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੂੰ ਇਸ ਮਹੀਨੇ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ।

ਪੀੜਤ ਪਰਿਵਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਨਾਬਾਲਗ ਪੀੜਤਾ ਨੂੰ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਜਦੋਂ ਉਹ ਆਪਣੇ ਭਰਾ ਅਤੇ ਮਾਂ ਨਾਲ ਮੋਟਰਸਾਈਕਲ ’ਤੇ ਘਰ ਪਰਤ ਰਹੀ ਸੀ। Police ਨੇ ਦੱਸਿਆ ਕਿ ਬਲਾਤਕਾਰ ਦੇ ਦੋਸ਼ੀ ਰਿੰਕੂ ਨੇ ਇਕ ਹੋਰ ਨੌਜਵਾਨ ਨਾਲ ਮਿਲ ਕੇ ਸਾਨੂੰ ਰੋਕਿਆ ਅਤੇ ਗੋਲੀ ਚਲਾ ਦਿੱਤੀ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਦੋਂ ਉਹ ਪਿੰਡ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਤੇਜ਼ ਰਫਤਾਰ ਕਾਰ 'ਚ ਆ ਰਹੇ ਲੋਕਾਂ ਨੇ ਮੋਟਰਸਾਈਕਲ ਨੂੰ ਰੋਕ ਲਿਆ। ਇਸ ਤੋਂ ਬਾਅਦ ਦੋਸ਼ੀ ਰਿੰਕੂ ਨੇ ਕਾਰ ਤੋਂ ਹੇਠਾਂ ਉਤਰ ਕੇ ਭੈਣ ਦੇ ਸਿਰ ਅਤੇ ਛਾਤੀ ਵਿਚ ਦੋ ਗੋਲੀਆਂ ਮਾਰ ਦਿੱਤੀਆਂ। ਇਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। Polilce ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਰਿੰਕੂ ਅਤੇ ਪੱਪੂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

Tags:    

Similar News