ਲਾਰੈਂਸ ਨਾਲ ਸਬੰਧਤ ਰਿਪੋਰਟ ਸਦਨ ਵਿੱਚ ਰੱਖੀ ਜਾਵੇ : ਪ੍ਰਤਾਪ ਸਿੰਘ ਬਾਜਵਾ

Update: 2024-09-03 05:34 GMT


ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਇਸ ਦੌਰਾਨ ਵਿਰੋਧੀ ਧਿਰ ਵਲੋਂ ਕਈ ਮੁੱਕੇ ਚੁੱਕੇ ਜਾ ਰਹੇ ਹਨ। ਇਸ ਦੌਰਾਨ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਵਾਰ ਸੈਸ਼ਨ ਦਾ ਸਮਾਂ ਘੱਟ ਹੈ। ਇਸ ਦੀ ਮਿਆਦ ਵਧਾਈ ਜਾਵੇ। ਤਾਂ ਜੋ ਸਾਰੇ ਵਿਧਾਇਕਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੀ ਗੈਂਗਸਟਰਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਲਾਰੈਂਸ ਮਾਮਲੇ 'ਚ SIT ਦੀ ਰਿਪੋਰਟ ਆਈ ਹੈ। ਉਸਨੂੰ ਸੈਸ਼ਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਕਿਉਂਕਿ ਇਸ ਤੋਂ ਪਹਿਲਾਂ ਸਰਕਾਰ ਅਤੇ ਡੀਜੀਪੀ ਨੇ ਕਿਹਾ ਸੀ ਕਿ ਪੰਜਾਬ ਵਿੱਚ ਇੰਟਰਵਿਊ ਨਹੀਂ ਕਰਵਾਈ ਗਈ।

ਪਰ ਹੁਣ ਹਾਈਕੋਰਟ ਵਿੱਚ SIT ਦੀ ਪੂਰੀ ਰਿਪੋਰਟ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਉਣਗੇ। ਲਾਰੈਂਸ ਨੂੰ AGTF ਕੋਲ ਹੋਣਾ ਚਾਹੀਦਾ ਸੀ, ਪਰ ਉਹ ਸੀਆਈਏ ਖਰੜ ਤੱਕ ਕਿਵੇਂ ਪਹੁੰਚਿਆ। ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਪੀਕਰ ਨੂੰ ਏਐਸਆਈ ਖ਼ਿਲਾਫ਼ ਕਾਰਵਾਈ ਲਈ ਸਦਨ ਦਾ ਸਹਾਰਾ ਲੈਣਾ ਪੈਂਦਾ ਹੈ। ਉਸ ਦੀ ਸੁਣਵਾਈ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਗਾਇਕ ਏਪੀ ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਕਹਿੰਦੇ ਆ ਰਹੇ ਹਨ ਕਿ ਮਾਈਨਿੰਗ ਤੋਂ ਲੈ ਕੇ ਹਰ ਮਾਮਲੇ ਵਿੱਚ ਪੁਲੀਸ ਅਧਿਕਾਰੀ ਸ਼ਾਮਲ ਹਨ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

Tags:    

Similar News