ਮਣੀਪੁਰ 'ਚ ਸਥਿਤੀ ਵਿਗੜੀ, ਲਗਾਇਆ ਗਿਆ ਕਰਫਿਊ

Update: 2024-09-10 08:03 GMT


ਇੰਫਾਲ : ਮਣੀਪੁਰ 'ਚ ਹਿੰਸਾ ਦੇ ਮੱਦੇਨਜ਼ਰ ਰਾਜਧਾਨੀ ਇੰਫਾਲ ਸਮੇਤ ਤਿੰਨ ਜ਼ਿਲਿਆਂ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਬੀਤੀ ਰਾਤ ਔਰਤਾਂ ਨੇ ਡਰੋਨ ਹਮਲੇ ਦੇ ਵਿਰੋਧ ਵਿੱਚ ਮਸ਼ਾਲ ਮਾਰਚ ਕੱਢਿਆ ਸੀ। ਉਸੇ ਦਿਨ ਪ੍ਰਦਰਸ਼ਨਕਾਰੀਆਂ ਨੇ ਰਾਜ ਭਵਨ 'ਤੇ ਪਥਰਾਅ ਕੀਤਾ। ਪ੍ਰਸ਼ਾਸਨ ਨੇ ਇਹ ਫੈਸਲਾ ਵਿਗੜਦੀ ਕਾਨੂੰਨ ਵਿਵਸਥਾ ਅਤੇ ਹਮਲਿਆਂ ਦੇ ਮੱਦੇਨਜ਼ਰ ਲਿਆ ਹੈ। ਇੰਫਾਲ ਈਸਟ, ਇੰਫਾਲ ਵੈਸਟ ਤੋਂ ਇਲਾਵਾ ਥੌਬਲ 'ਚ ਕਰਫਿਊ ਲਗਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਇਨ੍ਹਾਂ ਜ਼ਿਲਿਆਂ 'ਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਬੀਐਨਐਸਐਸ ਦੀ ਧਾਰਾ 162 (2) ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਗਈ ਹੈ। ਡੀਐਮ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ 10 ਸਤੰਬਰ ਨੂੰ ਸਵੇਰੇ 11 ਵਜੇ ਤੋਂ ਕਰਫਿਊ ਲਗਾਇਆ ਜਾ ਰਿਹਾ ਹੈ। ਇਹ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Tags:    

Similar News