ਸ਼੍ਰੀਨਗਰ 'ਚ ਲਸ਼ਕਰ-ਏ-ਤੋਇਬਾ ਦਾ ਚੋਟੀ ਦਾ ਕਮਾਂਡਰ ਮਾਰਿਆ ਗਿਆ

Update: 2024-11-03 00:39 GMT

ਸ਼੍ਰੀਨਗਰ : ਸ਼੍ਰੀਨਗਰ ਦੇ ਖਾਨਯਾਰ ਇਲਾਕੇ 'ਚ ਹੋਏ ਮੁਕਾਬਲੇ 'ਚ ਕਈ ਸਾਲਾਂ ਤੋਂ ਘਾਟੀ 'ਚ ਸਰਗਰਮ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦਾ ਇਕ ਚੋਟੀ ਦਾ ਪਾਕਿਸਤਾਨੀ ਕਮਾਂਡਰ ਮਾਰਿਆ ਗਿਆ, ਜਦਕਿ ਚਾਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਖਾਨਯਾਰ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਆਪ੍ਰੇਸ਼ਨ ਦੌਰਾਨ, ਜਿਸ ਘਰ ਵਿਚ ਅੱਤਵਾਦੀ ਲੁਕੇ ਹੋਏ ਸਨ, ਉਸ ਵਿਚ ਅੱਗ ਲੱਗ ਗਈ ਅਤੇ ਸੰਘਣਾ ਧੂੰਆਂ ਅਸਮਾਨ ਵਿਚ ਉੱਠਦਾ ਦੇਖਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲਾ ਜਾਰੀ ਹੈ ਅਤੇ ਇੱਕ ਅੱਤਵਾਦੀ ਮਾਰਿਆ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਦੋ ਸਿਪਾਹੀ ਅਤੇ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ (ਜ਼ਖਮੀ) ਨੂੰ ਫੌਜ ਦੇ 92 ਬੇਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਮਾਰਿਆ ਗਿਆ ਅੱਤਵਾਦੀ ਪਾਕਿਸਤਾਨੀ ਸੀ ਅਤੇ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ।

Tags:    

Similar News