ਚੰਡੀਗੜ੍ਹ : ਹਰਿਆਣਾ ਵਿਚ ਚੋਣ ਕਮਿਸ਼ਨ ਨੇ 16 ਅਗਸਤ ਨੂੰ ਹਰਿਆਣਾ ਵਿੱਚ ਚੋਣਾਂ ਦਾ ਐਲਾਨ ਕੀਤਾ ਸੀ। 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 4 ਅਕਤੂਬਰ ਨੂੰ ਗਿਣਤੀ ਹੋਵੇਗੀ। ਹੁਣ ਹਰਿਆਣਾ ਭਾਜਪਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਦਲੀਆਂ ਜਾਣ ਕਿਉਕਿ ਇਨ੍ਹਾਂ ਦਿਨਾਂ ਵਿਚ ਹੀ ਬਿਸ਼ਨੋਈ ਭਾਈਚਾਰੇ ਦਾ ਸਮਾਗਮ ਹੁੰਦਾ ਹੈ ਅਤੇ ਨਾਲ ਹੀ ਇਨ੍ਹਾਂ ਦਿਨਾਂ ਵਿਚ ਛੁੱਟੀਆਂ ਹਨ। ਛੁੱਟੀਆਂ ਕਾਰਨ ਲੋਕ ਵੋਟ ਪਾਉਣ ਘਟ ਆਉਣਗੇ ਅਤੇ ਫ਼ੋਟ ਫ਼ੀ ਸਦੀ ਵੀ ਘਟ ਸਕਦੀ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਇਸ ਸਬੰਧੀ ਕੇਂਦਰੀ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਹੈ।