ਚੰਡੀਗੜ੍ਹ ਦੇ 2 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪਹਿਲਾਂ ਹਯਾਤ ਹੋਟਲ ਨੂੰ ਈਮੇਲ ਆਈ ਅਤੇ ਫਿਰ ਲਲਿਤ ਹੋਟਲ ਨੂੰ ਮੇਲ ਭੇਜੀ ਗਈ। ਸੂਚਨਾ ਤੋਂ ਬਾਅਦ ਬੰਬ ਸਕੁਐਡ, ਡਾਗ ਸਕੁਐਡ ਅਤੇ ਆਪਰੇਸ਼ਨ ਸੈੱਲ ਦੀ ਟੀਮ ਅਤੇ ਕ੍ਰਾਈਮ ਬ੍ਰਾਂਚ ਸਬੰਧਤ ਥਾਣੇ ਦੀਆਂ;
ਚੰਡੀਗੜ੍ਹ : ਚੰਡੀਗੜ੍ਹ ਦੇ ਦੋ ਵੱਡੇ ਹੋਟਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਹੋਟਲ ਨੂੰ ਖ਼ਤਰੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਬੰਬ ਨਿਰੋਧਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਟੀਮ ਨੇ ਹੋਟਲ ਵਿੱਚ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਅਤੇ ਹੋਟਲ ਦੀ ਚਾਰਦੀਵਾਰੀ ਵੀ ਕੀਤੀ। ਇਸ ਮਾਮਲੇ ਸਬੰਧੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਸਨਅਤੀ ਖੇਤਰ ਵਿੱਚ ਸਥਿਤ ਹਯਾਤ ਹੋਟਲ ਅਤੇ ਲਲਿਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਹੋਟਲਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਐਸਐਸਪੀ ਦਾ ਕਹਿਣਾ ਹੈ ਕਿ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੇਲ ਕਿੱਥੋਂ ਭੇਜੀ ਗਈ ਹੈ।
ਪਹਿਲਾਂ ਹਯਾਤ ਹੋਟਲ ਨੂੰ ਈਮੇਲ ਆਈ ਅਤੇ ਫਿਰ ਲਲਿਤ ਹੋਟਲ ਨੂੰ ਮੇਲ ਭੇਜੀ ਗਈ। ਸੂਚਨਾ ਤੋਂ ਬਾਅਦ ਬੰਬ ਸਕੁਐਡ, ਡਾਗ ਸਕੁਐਡ ਅਤੇ ਆਪਰੇਸ਼ਨ ਸੈੱਲ ਦੀ ਟੀਮ ਅਤੇ ਕ੍ਰਾਈਮ ਬ੍ਰਾਂਚ ਸਬੰਧਤ ਥਾਣੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਪੁਲਿਸ ਨੇ ਪੂਰੇ ਹੋਟਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਹੋਟਲ 'ਤੇ ਨਜ਼ਰ ਰੱਖਣ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।