ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (22 ਅਕਤੂਬਰ 2024)
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ {ਪੰਨਾ 729}
ਪਦਅਰਥ: ਚਿਲਕਣਾ = ਲਿਸ਼ਕਵਾਂ। ਘੋਟਿਮ = ਮੈਂ ਘੋਟਿਆ, ਮੈਂ ਘਸਾਇਆ। ਕਾਲੜੀ = ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ = ਸਿਆਹੀ। ਸਉ = ਸੌ ਵਾਰੀ। ਤਿਸੁ = ਉਸ ਕੈਂਹ (ਦੇ ਭਾਂਡੇ) ਨੂੰ।੧।
ਸੇਈ = ਉਹ ਹੀ। ਮੈ ਨਾਲਿ ਚਲੰਨ੍ਹ੍ਹਿ = ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ = ਮੰਗਿਆ ਜਾਂਦਾ ਹੈ। ਖੜੇ = ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ = ਦੱਸਦੇ ਹਨ, ਲੇਖਾ ਸਮਝਾਂਦੇ ਹਨ।੧।ਰਹਾਉ।
ਮੰਡਪ = ਮੰਦਰ। ਪਾਸਹੁ = ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ = ਚਿੱਤਰੀਆਂ ਹੋਈਆਂ। ਕੰਮਿ = ਕੰਮ ਵਿਚ। ਆਵਨ੍ਹ੍ਹੀ = ਆਵਨ੍ਹ੍ਹਿ, ਆਉਂਦੀਆਂ। ਵਿਚਹੁ = ਅੰਦਰੋਂ।੨।
ਬਗਾ ਕਪੜੇ = ਬਗਲਿਆਂ ਦੇ ਖੰਭ। ਬਗੇ = ਚਿੱਟੇ। ਮੰਝਿ = ਵਿਚ। ਘੁਟਿ ਘੁਟਿ = (ਗਲੋਂ) ਘੁੱਟ ਘੁੱਟ ਕੇ। ਖਾਵਣੇ = ਖਾਣ ਵਾਲੇ। ਕਹੀਅਨ੍ਹ੍ਹਿ = ਕਹੇ ਜਾਂਦੇ।੩।
ਸਰੀਰੁ ਮੈ = ਮੇਰਾ ਸਰੀਰ। ਮੈਜਨੁ = {मेधाविन्} ਤੋਤੇ। ਭੂਲੰਨ੍ਹ੍ਹਿ = ਭੁਲੇਖਾ ਖਾ ਜਾਂਦੇ ਹਨ। ਤੇ ਗੁਣ = ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ = ਮੇਰੇ ਸਰੀਰ ਵਿਚ। ਹੰਨ੍ਹ੍ਹਿ = ਹਨ।੪।
ਅੰਧੁਲੈ = ਅੰਨੇ (ਮਨੁੱਖ) ਨੇ। ਡੂਗਰ ਵਾਟ = ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ = ਅੱਖਾਂ ਨਾਲ। ਲੋੜੀ = ਭਾਲਦਾ ਹਾਂ। ਨਾ ਲਹਾ = ਮੈਂ ਲੱਭ ਨਹੀਂ ਸਕਦਾ। ਹਉ = ਮੈਂ। ਕਿਤੁ = ਕਿਸ ਤਰੀਕੇ ਨਾਲ?।੫।
ਚਾਕਰੀਆ = ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ = ਬਾਹਰਲੇ ਵਿਖਾਵੇ। ਕਿਤੁ = ਕਿਸ ਕੰਮ? ਜਿਤੁ = ਜਿਸ ਤਰ੍ਹਾਂ।੬।
ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥ {पन्ना 729}
पद्अर्थ: चिलकणा = चमकीला। घोटिम = मैंने घोटा, घिसा के। कालड़ी = काली सी, थोड़ी थोड़ी काली। मसु = स्याही। सउ = सौ बार। तिसु = उस कांसे (के बर्तन) को।1।
सेई = वह ही। मै नालि चलंनि् = मेरे साथ चलते हैं। मंगीअै = मांगा जाता है। खड़े = खड़े हुए। दसंनि् = बताते हैं, लेखा समझाते हैं।1। रहाउ।
मंडप = मंदिर। पासहु = तरफ से, चौतरफे से। चितवीआहा = चितरी हुई। कंमि = काम में। आवनी = आती हैं। विचहु = अंदर से।2।
बगा कपड़े = बगुलों के पंख। बगे = सफेद। मंझि = में। घुटि घुटि = (गला) घोट घोट के। खावणे = खाने वाले। कहीअनि् = कहे जाते हैं।3।
सरीरु मै = मेरा शरीर। मैजनु = (मेधाविन्) तोते। भूलंनि् = भुलेखा खा जाते हैं। ते गुण = वही गुण, वैसे ही गुण। मै तनि = मेरे शरीर में। हंनि् = हैं।4।
अंधुलै = अंधे (मनुष्य) ने। डूगर वाट = पहाड़ी रास्ता। अखी = आँखों से। लोड़ी = तलाशता है। ना लहा = मैं ढूँढ नहीं सकता। हउ = मैं। कितु = किस तरीके से?।5।
चाकरीआ = लोगों की खुशामदें। चंगिआईआ = बाहरी दिखावे। कितु = किस काम के? जितु = जिस तरह।6।
अर्थ: मैंने कांसे (का) साफ और चमकीला (बर्तन) घिसाया (तब उसमें से) थोड़ी-थोड़ी काली स्याही (लग गई)। अगर मैं सौ बार भी उस कांसे के बर्तन को धोऊँ (साफ करूँ) तो भी (बाहर से) धोने से उसके (अंदर की) जूठ (कालिख़) दूर नहीं होती।1।
मेरे असल मित्र वही हैं जो (हमेशा) मेरे साथ रहें, और (यहाँ से) चलने के वक्त भी मेरे साथ ही चलें, (आगे) जहाँ (किए कर्मों का) हिसाब माँगा जाता है वहाँ बेबाकी से (बेझिझक हो के) हिसाब दे सकें (भाव, हिसाब देने में कामयाब हो सकें)।1। रहाउ।
जो घर-मन्दिर-महल चारों तरफ़ से चित्रे हुए हों (सजे धजे हों), पर अंदर से ख़ाली हों, (वे गिर जाते हैं और) गिरे हुए किसी काम नहीं आते।2।
बगलों के पंख सफेद होते हैं, बसते भी वे तीर्थों पर ही हैं। पर जीवों को (गले से) घोट-घोट के खाने वाले (अंदर से) साफ-सुथरे नहीं कहे जाते।3।
(जैसे) सिंबल का वृक्ष (है, वैसे) मेरा ये शरीर है, (सिंबल के फलों को) देख के तोते भुलेखा खा जाते हैं, (सिंबल के) वे फल (तोतों के) काम नहीं आते, वैसे ही गुण मेरे शरीर में हैं।4।
मुझ अंधे ने (सिर पर विकारों का) भार उठाया हुआ है, (आगे मेरा जीवन-राह) बहुत ही पहाड़ी रास्ता है। आँखों से तलाश के मैं राह-ठिकाना नहीं तलाश सकता (क्योंकि आँखें हैं ही नहीं। इस हालत में) किस तरीके से (पहाड़ी पर) चढ़ कर मैं पार लांघूँ?।5।
हे नानक! (पहाड़ी रास्ते जैसे बिखड़े जीवन-राह में पार लंघने के लिए) दुनिया के लोगों की खुशामदें, लोक-दिखावे और चालाकियाँ किसी काम नहीं आ सकतीं। परमात्मा का नाम (अपने हृदय में) संभाल के रख। (माया के मोह में) बँधा हुआ तू इस नाम (-सिमरन) के द्वारा ही (मोह के बँधनों से) खलासी पा सकेगा।9।1।3।