Ottawa ਚ ਉੱਚੀ ਇਮਾਰਤ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਅਧਿਕਾਰੀਆਂ ਮੁਤਾਬਕ ਅੱਗ ਕਾਰਨ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

By :  Gill
Update: 2026-03-16 01:32 GMT



ਵੈਨਕੂਵਰ, 16 ਮਾਰਚ (ਮਲਕੀਤ ਸਿੰਘ) – ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਸੈਂਟਰਟਾਊਨ ਇਲਾਕੇ ਵਿੱਚ ਇਕ ਉੱਚੀ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਪ੍ਰਾਪਤ ਵੇਰਵਿਆਂ ਮੁਤਾਬਕ ਇਹ ਅੱਗ ਸ਼ਨੀਵਾਰ ਰਾਤ ਲਗਭਗ 9:30 ਵਜੇ 19 ਮੰਜ਼ਿਲਾਂ ਵਾਲੀ ਇਕ ਰਿਹਾਇਸ਼ੀ ਇਮਾਰਤ ਦੇ ਉੱਪਰੀ ਮੰਜ਼ਿਲ ’ਤੇ ਲੱਗੀ। ਸੂਚਨਾ ਮਿਲਣ ਉਪਰੰਤ ਫਾਇਰ ਸਰਵਿਸ ਦੇ ਅੱਗ ਬੁਝਾਊ ਦਸਤਿਆਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਵਾਈ ਸ਼ੁਰੂ ਕੀਤੀ।

ਅਧਿਕਾਰੀਆਂ ਮੁਤਾਬਕ ਅੱਗ ਕਾਰਨ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਓਟਾਵਾ ਫਾਇਰ ਸਰਵਿਸ ਦੇ ਬੁਲਾਰੇ ਨਿਕ ਡੀਫਾਜ਼ਿਓ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਤਫਤੀਸ਼ ਓਨਟਾਰਿਓ ਫਾਇਰ ਮਾਰਸ਼ਲ ਦੇ ਦਫ਼ਤਰ ਵੱਲੋਂ ਕੀਤੀ ਜਾ ਰਹੀ ਹੈ।

Tags:    

Similar News