ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਮੁਜ਼ਰਮ ਪੰਜਾਬ ਵਿੱਚ ਗ੍ਰਿਫ਼ਤਾਰ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਫਾਜ਼ਿਲਕਾ ਵਿੱਚ ਮਈ 2025 ਵਿੱਚ ਹੋਏ ਭਾਰਤ ਰਤਨ ਉਰਫ਼ ਵਿੱਕੀ ਦੇ ਕਤਲ ਵਿੱਚ ਵੀ ਲੋੜੀਂਦੇ ਸਨ। ਕਤਲ ਤੋਂ ਬਾਅਦ ਦੋਵੇਂ ਦੋਸ਼ੀ ਵਿਦੇਸ਼ਾਂ

By :  Gill
Update: 2025-08-14 04:39 GMT

ਮੋਹਾਲੀ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਪਟਿਆਲਾ-ਅੰਬਾਲਾ ਹਾਈਵੇਅ 'ਤੇ ਪਿੰਡ ਸ਼ੰਭੂ ਨੇੜੇ ਕੀਤੀ ਗਈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਫਾਜ਼ਿਲਕਾ ਵਿੱਚ ਮਈ 2025 ਵਿੱਚ ਹੋਏ ਭਾਰਤ ਰਤਨ ਉਰਫ਼ ਵਿੱਕੀ ਦੇ ਕਤਲ ਵਿੱਚ ਵੀ ਲੋੜੀਂਦੇ ਸਨ। ਕਤਲ ਤੋਂ ਬਾਅਦ ਦੋਵੇਂ ਦੋਸ਼ੀ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਨੇਪਾਲ ਭੱਜ ਗਏ ਸਨ। ਹਾਲ ਹੀ ਵਿੱਚ ਉਹ ਪੰਜਾਬ ਵਿੱਚ ਇੱਕ ਹੋਰ ਵੱਡਾ ਅਪਰਾਧ ਕਰਨ ਦੇ ਇਰਾਦੇ ਨਾਲ ਵਾਪਸ ਆਏ ਸਨ।

ਪੁਲਿਸ ਅਨੁਸਾਰ, ਇਨ੍ਹਾਂ ਦੋਵਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਸਮੇਤ 15 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਗ੍ਰਿਫ਼ਤਾਰੀ ਸਮੇਂ ਉਨ੍ਹਾਂ ਕੋਲੋਂ ਇੱਕ ਗਲੋਕ 9 ਐਮਐਮ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਮਾਮਲੇ ਸਬੰਧੀ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸਏਐਸ ਨਗਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Tags:    

Similar News