ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਦੋ ਅੱਤਵਾਦੀ ਮਾਰੇ ਗਏ

Update: 2024-09-09 02:04 GMT

ਜੰਮੂ-ਕਸ਼ਮੀਰ : ਫੌਜ ਨੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਦੋ ਅੱਤਵਾਦੀ ਮਾਰੇ ਗਏ। 

ਫੌਜ ਨੇ 8 ਸਤੰਬਰ ਦੀ ਦੇਰ ਰਾਤ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਨਾਲ ਹੀ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ। ਪਿਛਲੇ ਇੱਕ ਹਫ਼ਤੇ ਵਿੱਚ ਅੱਤਵਾਦੀ ਮੁਕਾਬਲੇ ਦੀ ਇਹ ਦੂਜੀ ਘਟਨਾ ਹੈ। 2 ਸਤੰਬਰ ਨੂੰ ਜੰਮੂ-ਕਸ਼ਮੀਰ ਦੇ ਸੁੰਜਵਾਂ ਮਿਲਟਰੀ ਸਟੇਸ਼ਨ 'ਤੇ ਅੱਤਵਾਦੀਆਂ ਨੇ ਫੌਜ 'ਤੇ ਗੋਲੀਬਾਰੀ ਕੀਤੀ ਸੀ। ਇਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਸੀ।

Tags:    

Similar News