ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਆਇਆ ਅਪਡੇਟ
ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
By : Gill
Update: 2025-09-09 09:48 GMT
ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਹੁਣ ਤਰਲ ਖੁਰਾਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਸਬੰਧੀ ਆਈ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿੱਚ ਹੁਣ ਕਾਫ਼ੀ ਸੁਧਾਰ ਹੈ ਅਤੇ ਉਹ ਹਸਪਤਾਲ ਵਿੱਚੋਂ ਹੀ ਆਪਣੇ ਸਰਕਾਰੀ ਕੰਮ-ਕਾਜ ਨਿਪਟਾ ਰਹੇ ਹਨ।