ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲੇ ਸਬੰਧੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ ਨੂੰ ਲੈ ਕੇ ਹੰਗਾਮਾ ਹੋਇਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ;
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾਚੰਡੀਗੜ੍ਹ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲੇ ਸਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਨੂੰ ਲੈ ਕੇ ਹੰਗਾਮਾ ਹੋਇਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਨੂੰ ਸਨਮਾਨ ਕਰਨਾ ਚਾਹੀਦਾ ਹੈ। ਬੇਅਦਬੀ ਦੀ ਘਟਨਾ ਨੂੰ ਸੁਖਬੀਰ ਬਾਦਲ ਨੇ ਖੁਦ ਕਬੂਲਿਆ ਸੀ, ਇਸ 'ਤੇ ਚੌੜਾ ਭਾਵੁਕ ਹੋ ਗਿਆ ਅਤੇ ਸੁਖਬੀਰ ਬਾਦਲ 'ਤੇ ਗੋਲੀਆਂ ਚਲਾ ਦਿੱਤੀਆਂ। ਬਿੱਟੂ ਨੇ ਜਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣੇ ਅਜਾਇਬ ਘਰ ਵਿੱਚ ਨਰਾਇਣ ਸਿੰਘ ਚੌੜਾ ਦੀ ਫੋਟੋ ਲਗਾਉਣ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਬਾਹਰ ਵਾਪਰੀ ਘਟਨਾ ਨਿੰਦਣਯੋਗ ਹੈ ਪਰ ਨਰਾਇਣ ਸਿੰਘ ਚੌੜਾ ਦੀ ਬਾਦਲ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਹ ਭਾਵੁਕ ਹੋ ਗਿਆ ਅਤੇ ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਇਆ। ਇਹ ਗੋਲੀ ਸੁਖਬੀਰ ਬਾਦਲ ਨੂੰ ਨਹੀਂ ਲੱਗੀ ਸਗੋਂ ਦਰਬਾਰ ਸਾਹਿਬ ਦੀ ਕੰਧ ਨਾਲ ਲੱਗੀ ਹੈ। ਜਦੋਂ ਨਰਾਇਣ ਸਿੰਘ ਨੂੰ ਪਤਾ ਲੱਗਾ ਕਿ ਸੁਖਬੀਰ ਬਾਦਲ ਨੇ ਬੇਅਦਬੀ ਦੀ ਗੱਲ ਕਬੂਲ ਕਰ ਲਈ ਹੈ ਤਾਂ ਉਹ ਭਾਵੁਕ ਹੋ ਗਏ ਅਤੇ ਗੋਲੀ ਚਲਾ ਦਿੱਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਲਈ ਇਸ ਤੋਂ ਉੱਤਮ ਹੋਰ ਕੁਝ ਨਹੀਂ ਹੈ। ਬਿੱਟੂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਕੌਮੀ ਰਤਨ ਹਨ। ਹੁਣ ਅਕਾਲੀ ਦਲ ਨੂੰ ਇਕੱਠੇ ਹੋ ਕੇ ਨਰਾਇਣ ਸਿੰਘ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਹਮਲੇ ਦਾ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਕੋਈ ਸਬੰਧ ਨਹੀਂ ਹੈ।
ਰਵਨੀਤ ਬਿੱਟੂ ਨੇ ਅਕਾਲੀ ਦਲ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਜਿਸ ਤਰ੍ਹਾਂ ਬਿਕਰਮ ਸਿੰਘ ਮਜੀਠੀਆ ਨੇ ਬੇਅੰਤ ਸਿੰਘ ਦੇ ਕਾਤਲ ਨੂੰ ਗਲੇ ਲਗਾਇਆ ਸੀ, ਉਸੇ ਤਰ੍ਹਾਂ ਹੁਣ ਉਨ੍ਹਾਂ ਨੂੰ ਨਰਾਇਣ ਸਿੰਘ ਚੌੜਾ ਨੂੰ ਵੀ ਗਲੇ ਲਗਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਨਰਾਇਣ ਸਿੰਘ ਭਾਵਨਾ ਨਾਲ ਸੁਖਬੀਰ 'ਤੇ ਗੋਲੀ ਚਲਾਈ ਸੀ। ਅਜਿਹੇ 'ਚ ਉਸ 'ਤੇ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ। ਨਾਲ ਹੀ ਜੇਕਰ ਕੋਈ ਕੇਸ ਵੀ ਦਰਜ ਹੋ ਜਾਂਦਾ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਕੇਸ ਦਾ ਸਾਰਾ ਖਰਚਾ ਚੁੱਕਣਾ ਚਾਹੀਦਾ ਹੈ ਅਤੇ ਚੌੜਾ ਰਿਹਾਅ ਕਰਵਾਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨਰਾਇਣ ਸਿੰਘ ਲਈ ਵੱਡਾ ਵਕੀਲ ਨਿਯੁਕਤ ਕਰਨਾ ਚਾਹੀਦਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਸੀਐਮ ਬੇਅੰਤ ਸਿੰਘ (ਬਿੱਟੂ ਦੇ ਦਾਦਾ) ਨੂੰ ਮਾਰਿਆ ਗਿਆ ਤਾਂ ਅਕਾਲੀ ਦਲ ਕਹਿੰਦਾ ਸੀ ਕਿ ਬਲਵੰਤ ਰਾਜੋਆਣਾ ਨੇ ਭਾਵੁਕ ਹੋ ਕੇ ਬੇਅੰਤ ਸਿੰਘ ਨੂੰ ਮਾਰ ਦਿੱਤਾ। ਹੁਣ ਅਸੀਂ ਕਹਿੰਦੇ ਹਾਂ ਕਿ ਜੇਕਰ ਅਕਾਲੀ ਦਲ ਬਲਵੰਤ ਰਾਜੋਆਣਾ ਨੂੰ ਗਲੇ ਲਗਾ ਸਕਦਾ ਹੈ ਤਾਂ ਫਿਰ ਵੀ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ, ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ ਹੈ। ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਜੇਲ੍ਹ ਵਿੱਚ ਫਲ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਜਜ਼ਬਾਤੀ ਹੋ ਕੇ ਉਨ੍ਹਾਂ ਨੇ ਵੀ ਸੁਖਬੀਰ ਬਾਦਲ 'ਤੇ ਗੋਲੀ ਚਲਾਈ ਸੀ, ਨਰਾਇਣ ਸਿੰਘ ਚੌੜਾ ਨੇ ਗੁਰੂ ਦੀ ਬੇਅਦਬੀ ਕਰਨ ਦੇ ਕਾਰਨ ਹੀ ਸੁਖਬੀਰ ਬਾਦਲ ’ਤੇ ਗੋਲੀ ਚਲਾਈ ਸੀ।
ਬਿੱਟੂ ਚੌੜਾ ਨੂੰ ਬੰਦੀ ਸਿੱਖਾਂ ਨਾਲ ਕਿਵੇਂ ਜੋੜ ਰਿਹਾ ਹੈ: ਅਕਾਲੀ ਦਲ
ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਵਾਲੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ 'ਤੇ ਅਕਾਲੀ ਦਲ ਨੇ ਪਲਟਵਾਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੇ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਹੈ। ਚੌੜਾ ਕਈ ਗੈਰ-ਕਾਨੂੰਨੀ ਗਤੀਵਿਧੀਆਂ 'ਚ ਦੋਸ਼ੀ ਹੈ। ਚੌੜਾ ਨੂੰ ਬੰਦੀ ਸਿੱਖਾਂ ਨਾਲ ਕਿਵੇਂ ਜੋੜਿਆ ਜਾ ਸਕਦਾ ਹੈ? ਬੰਦੀ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਚੀਮਾ ਨੇ ਕਿਹਾ ਕਿ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਉਂਦੀ ਹੈ ਤਾਂ ਰਵਨੀਤ ਬਿੱਟੂ ਪ੍ਰਧਾਨ ਮੰਤਰੀ ਦੇ ਪੈਰੀਂ ਬੈਠ ਜਾਂਦਾ ਹੈ। ਉਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਉਸ ਦੇ ਦਾਦੇ ਨੂੰ ਮਾਰ ਦਿੱਤਾ ਸੀ, ਉਸ ਨੂੰ ਰਿਹਾਅ ਕਰਨਾ ਉਸ ਨਾਲ ਬੇਇਨਸਾਫ਼ੀ ਹੋਵੇਗੀ।