woman ਨਾਲ sexual violenc ਦੀ ਵੀਡੀਓ ਵਾਇਰਲ, ਮਾਮਲਾ ਦਰਜ

ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ ਮਹਿਲਾ ਨਾਲ ਹੋਈ ਯੌਨ ਹਿੰਸਾ ਦੀ ਘਟਨਾ ਨੇ ਹਾਲ ਹੀ ਵਿੱਚ ਮੀਡੀਆ ਵਿੱਚ ਕਾਫ਼ੀ ਧਿਆਨ ਖਿੱਚਿਆ ਹੈ। ਇਸ ਮਾਮਲੇ ਵਿੱਚ ਪੁਲਿਸ...

Update: 2026-04-02 12:13 GMT

ਪਟਨਾ, 2 ਅਪ੍ਰੈਲ : ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ ਮਹਿਲਾ ਨਾਲ ਹੋਈ ਯੌਨ ਹਿੰਸਾ ਦੀ ਘਟਨਾ ਨੇ ਹਾਲ ਹੀ ਵਿੱਚ ਮੀਡੀਆ ਵਿੱਚ ਕਾਫ਼ੀ ਧਿਆਨ ਖਿੱਚਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਐਫ਼ਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਫੈਲ ਗਿਆ ਹੈ। ਕਈ ਯੂਜ਼ਰ ਇਸ ਘਟਨਾ ਦੀ ਤੁਲਨਾ 2023 ਵਿੱਚ ਮਣੀਪੁਰ ਵਿੱਚ ਹੋਈ ਯੌਨ ਹਿੰਸਾ ਨਾਲ ਕਰ ਰਹੇ ਹਨ, ਜਿਸ ਨਾਲ ਇਸ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ।

8 ਲੋਕ ਗ੍ਰਿਫ਼ਤਾਰ

ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਤੱਕ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਘਟਨਾ ‘ਤੇ ਬਿਹਾਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਕੜੀ ਨਿੰਦਾ ਕੀਤੀ ਹੈ, ਜਦਕਿ ਵਿਰੋਧੀ ਪਾਰਟੀਆਂ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ‘ਤੇ ਸਵਾਲ ਉਠਾਏ ਹਨ।

ਗ੍ਰਿਫ਼ਤਾਰੀਆਂ ਲਈ ਛਾਪੇਮਾਰੀ ਜਾਰੀ

ਨਾਲੰਦਾ ਦੇ ਪੁਲਿਸ ਅਧੀਕਸ਼ਕ ਭਾਰਤ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਮਹਿਲਾ ਨੇ 27 ਮਾਰਚ ਨੂੰ ਸਥਾਨਕ ਥਾਣੇ ਵਿੱਚ ਐਫ਼ਆਈਆਰ ਦਰਜ ਕਰਵਾਈ ਸੀ, ਜਿਸ ਵਿੱਚ ਪਿੰਡ ਦੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਦੋਸ਼ੀ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਦੋਸ਼ੀ, ਅਸ਼ੋਕ ਯਾਦਵ ਅਤੇ ਮਤਲੂ ਮਹਤੋ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਵਾਇਰਲ ਵੀਡੀਓ ਦੇ ਆਧਾਰ ‘ਤੇ ਹੋਰ ਛੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੋਨੀ ਨੇ ਇਹ ਵੀ ਦੱਸਿਆ ਕਿ ਪੁਲਿਸ ਦੀ ਨਿਗਰਾਨੀ ਹੇਠ ਹੋਰ 2-3 ਸੰਦੇਹੀ ਵਿਅਕਤੀ ਹਨ, ਜਿਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਕਦੋਂ, ਕਿਵੇਂ ਕੀ ਹੋਇਆ?

30 ਮਾਰਚ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਵਿੱਚ ਕੁਝ ਲੋਕ ਇੱਕ ਮਹਿਲਾ ਨਾਲ ਯੌਨ ਹਿੰਸਾ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਕੁਝ ਲੋਕ ਮਹਿਲਾ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਕੁਝ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਮਹਿਲਾ ਲਈ ਅਪਮਾਨਜਨਕ ਸ਼ਬਦਾਂ ਦਾ ਵੀ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਹ ਘਟਨਾ ਅਸਲ ਵਿੱਚ 26 ਮਾਰਚ ਨੂੰ ਵਾਪਰੀ ਸੀ ਅਤੇ ਮਹਿਲਾ ਨੇ 27 ਮਾਰਚ ਨੂੰ ਸਥਾਨਕ ਥਾਣੇ ਵਿੱਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਸੀ। ਮਹਿਲਾ ਨੇ ਆਪਣੀ ਐਫ਼ਆਈਆਰ ਵਿੱਚ ਦੱਸਿਆ ਕਿ ਸ਼ਾਮ ਦੇ ਸਮੇਂ ਜਦੋਂ ਉਹ ਦੁਕਾਨ ਤੋਂ ਸਮਾਨ ਲੈਣ ਗਈ ਸੀ, ਤਾਂ ਪਿੰਡ ਦੇ ਅਸ਼ੋਕ ਯਾਦਵ, ਮਤਲੂ ਮਹਤੋ ਅਤੇ ਰਵਿਕਾਂਤ ਕੁਮਾਰ ਨੇ ਉਸ ਨੂੰ ਪਕੜ ਲਿਆ। ਸ਼ੋਰ ਮਚਣ ‘ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਸ ਨਾਲ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੀ। ਮਹਿਲਾ ਨੇ ਦੋਸ਼ ਲਗਾਇਆ ਹੈ ਕਿ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

Tags:    

Similar News