ਮੋਹਾਲੀ - ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਵਿਜੀਲੈਂਸ ਨੇ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਦੇ ਭਰਾ ਗਜਪਤ ਸਿੰਘ ਗਰੇਵਾਲ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ।
ਗਰੇਵਾਲ ਨੂੰ ਮੁਕੱਦਮਾ ਨੰਬਰ 22/2025 ਵਿੱਚ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ 16 ਸਤੰਬਰ ਨੂੰ ਸਵੇਰੇ 11 ਵਜੇ ਵਿਜੀਲੈਂਸ ਭਵਨ, ਸੈਕਟਰ 68, ਮੋਹਾਲੀ ਵਿੱਚ ਮੁੜ ਬੁਲਾਇਆ ਗਿਆ ਹੈ।
ਇਹ ਦੂਜੀ ਵਾਰ ਹੈ ਜਦੋਂ ਗਜਪਤ ਸਿੰਘ ਗਰੇਵਾਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 15 ਸਤੰਬਰ ਨੂੰ ਵੀ ਜਾਂਚ ਅਧਿਕਾਰੀ ਡੀ.ਐੱਸ.ਪੀ. ਵੱਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਸੀ, ਪਰ ਉਹ ਹਾਜ਼ਰ ਨਹੀਂ ਹੋਏ ਸਨ। ਹੁਣ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਲਈ ਉਨ੍ਹਾਂ ਨੂੰ ਦੁਬਾਰਾ ਸੰਮਨ ਭੇਜੇ ਗਏ ਹਨ।