Punjab ਸਰਕਾਰ ਦੇ ਗ੍ਰਹਿ ਵਿਭਾਗ ਦੇ ਹੁਕਮਾਂ ’ਤੇ Vigilance ਦੇ SSP Lakhbir Singh ਹੋਏ suspend
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਵਿਜੀਲੈਂਸ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਇਕ ਸੀਨੀਅਰ ਆਈਏਐੱਸ ਅਧਿਕਾਰੀ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ।
ਅੰਮ੍ਰਿਤਸਰ :ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਵਿਜੀਲੈਂਸ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਇਕ ਸੀਨੀਅਰ ਆਈਏਐੱਸ ਅਧਿਕਾਰੀ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਚੰਡੀਗੜ੍ਹ ਤੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗ੍ਰਹਿ ਵਿਭਾਗ ਪੰਜਾਬ ਵਲੋਂ ਇਹ ਕਾਰਵਾਈ ਕੀਤੀ ਗਈ ਹੈ।
ਲਖਵੀਰ ਸਿੰਘ ਨੂੰ ਇਸੇ ਸਾਲ ਮਾਰਚ ਮਹੀਨੇ ਵਿਚ ਐੱਸਐੱਸਪੀ ਵਿਜੀਲੈਂਸ ਲਗਾਇਆ ਗਿਆ ਸੀ। ਸਿਰਫ ਨੌ ਮਹੀਨਿਆਂ ਦੇ ਵਕਫੇ ਦੌਰਾਨ ਹੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਆ ਰਹੀ ਹੈ ਕਿ ਇਹ ਮਾਮਲਾ ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿਚ 55 ਕਰੋੜ ਰੁਪਏ ਦੇ ਟੈਂਡਰ ਨਾਲ ਜੁੜਿਆ ਹੋਇਆ ਹੈ।
ਇਸ ਸ਼ਿਕਾਇਤ ਵਿੱਚ ਦੋਸ਼ ਹਨ ਕਿ ਸੀਵਰੇਜ ਅਤੇ ਸਟਰੀਟ ਲਾਈਟਾਂ ਆਦਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਕਰੋੜਾਂ ਰੁਪਏ ਬਿਨਾਂ ਕੋਈ ਕੰਮ ਕੀਤੇ ਹੀ ਵੰਡ ਦਿੱਤੇ ਗਏ ਸਨ। ਲਖਬੀਰ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ ਪਰ ਉਨ੍ਹਾਂ ਦੀ ਜਾਂਚ 'ਤੇ ਸਵਾਲ ਉੱਠ ਰਹੇ ਸਨ। ਲਖਬੀਰ ਸਿੰਘ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਕਰਨ ਵਾਲੀ ਟੀਮ ਦੇ ਵੀ ਮੁਖੀ ਰਹਿ ਚੁੱਕੇ ਹਨ।
ਪੰਜਾਬ ਸਰਕਾਰ ਭ੍ਰਿਸ਼ਟਾਰ ਦੇ ਖਿਲਾਫ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਤੋਂ ਕਰੀਬ ਦੋ ਮਹੀਨੇ ਪਹਿਲਾਂ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੂੰ ਵੀ ਮੁਅੱਤਲ ਕੀਤਾ ਗਿਆ ਸੀ। ਹਾਲਾਂਕਿ, ਲਖਬੀਰ ਸਿੰਘ ਦੀ ਮੁਅੱਤਲੀ ਨੂੰ ਲੈ ਕੇ ਸਰਕਾਰ ਵੱਲੋਂ ਅਜੇ ਤੱਕ ਕੋਈ ਰਸਮੀ ਹੁਕਮ ਜਨਤਕ ਤੌਰ 'ਤੇ ਜਾਰੀ ਨਹੀਂ ਕੀਤੇ ਗਏ ਹਨ। ਆਉਣ ਵਾਲੇ ਸਮੇਂ ਵਿੱਚ ਸਰਕਾਰ ਇਸ ਮਸਲੇ ਉੱਪਰ ਆਪਣੀ ਜਾਣਕਾਰੀ ਦੇ ਸਕਦੀ ਹੈ।