ਅਮਰੀਕਾ 'ਚ ਪੰਜਾਬੀ ਡਰਾਈਵਰਾਂ ਦੇ ਵੀਜ਼ੇ ਬੰਦ, ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ
ਪੂਰੇ ਪੰਜਾਬੀ ਭਾਈਚਾਰੇ ਨੂੰ ਸਜ਼ਾ ਦੇਣਾ ਨਿਆਂ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਪੰਜਾਬੀਆਂ ਦੇ ਹੱਕਾਂ ਅਤੇ ਰੋਜ਼ਗਾਰ ਦੀ ਰੱਖਿਆ ਲਈ ਜਲਦੀ ਹੀ ਅਮਰੀਕੀ ਅਧਿਕਾਰੀਆਂ
ਫਲੋਰੀਡਾ ਵਿੱਚ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨਾਲ ਹੋਏ ਹਾਦਸੇ ਤੋਂ ਬਾਅਦ ਅਮਰੀਕੀ ਸਰਕਾਰ ਨੇ ਵਪਾਰਕ ਡਰਾਈਵਰਾਂ ਲਈ ਵਰਕ ਵੀਜ਼ੇ ਜਾਰੀ ਕਰਨ 'ਤੇ ਰੋਕ ਲਾ ਦਿੱਤੀ ਹੈ। ਇਸ ਫੈਸਲੇ ਨਾਲ ਲਗਭਗ 1.5 ਲੱਖ ਪੰਜਾਬੀ ਡਰਾਈਵਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ।
ਇਸ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਦੇਸ਼ ਮੰਤਰਾਲੇ ਅਤੇ ਵਾਸ਼ਿੰਗਟਨ ਵਿਖੇ ਭਾਰਤੀ ਦੂਤਾਵਾਸ ਨੂੰ ਅਮਰੀਕੀ ਸਰਕਾਰ ਨਾਲ ਤੁਰੰਤ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਅਰੋੜਾ ਨੇ ਕਿਹਾ ਕਿ ਇੱਕ ਦੁੱਖਦਾਈ ਹਾਦਸੇ ਨੂੰ ਆਧਾਰ ਬਣਾ ਕੇ ਪੂਰੇ ਪੰਜਾਬੀ ਭਾਈਚਾਰੇ ਨੂੰ ਸਜ਼ਾ ਦੇਣਾ ਨਿਆਂ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਪੰਜਾਬੀਆਂ ਦੇ ਹੱਕਾਂ ਅਤੇ ਰੋਜ਼ਗਾਰ ਦੀ ਰੱਖਿਆ ਲਈ ਜਲਦੀ ਹੀ ਅਮਰੀਕੀ ਅਧਿਕਾਰੀਆਂ ਨਾਲ ਮੁੱਦਾ ਉਠਾਇਆ ਜਾਵੇ।
ਇਹ ਮਾਮਲਾ ਪੰਜਾਬੀ ਭਾਈਚਾਰੇ ਵਿੱਚ ਚਿੰਤਾ ਦਾ ਕਾਰਨ ਬਣ ਗਿਆ ਹੈ ਕਿਉਂਕਿ ਅਮਰੀਕਾ ਦੇ ਟਰੱਕਿੰਗ ਸੈਕਟਰ ਵਿੱਚ ਪੰਜਾਬੀਆਂ ਦੀ ਵੱਡੀ ਹਿਸੇਦਾਰੀ ਹੈ।