Canada news : Navdeep Kaur's murder case ਵਿੱਚ ਸ਼ੱਕੀ ਖ਼ਿਲਾਫ਼ ਵਾਰੰਟ ਜਾਰੀ

ਪੁਲਿਸ ਮੁਤਾਬਕ ਇਹ ਮਾਮਲਾ 2024 ਵਿੱਚ ਐਬਟਸਫੋਰਡ ਵਿੱਚ ਵਾਪਰਿਆ ਸੀ, ਜਦੋਂ 28 ਸਾਲਾ ਨਵਦੀਪ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ।

By :  Gill
Update: 2026-03-12 15:13 GMT



ਵੈਨਕੂਵਰ, 12 ਮਾਰਚ (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ਵਿੱਚ 2024 ਦੌਰਾਨ ਵਾਪਰੇ 28 ਸਾਲਾ ਨਵਦੀਪ ਕੌਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਸ਼ੱਕੀ ਖ਼ਿਲਾਫ਼ ਕਨੇਡਾ ਭਰ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਸ਼ੱਕੀ ਵਿਅਕਤੀ ਦੇ ਦੇਸ਼ ਤੋਂ ਬਾਹਰ ਭੱਜ ਜਾਣ ਦੀ ਸੰਭਾਵਨਾ ਦੇ ਮੱਦੇ ਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਅਮਰਬੀਰ ਸਿੰਘ ਉੱਤੇ ਦੋਸ਼ ਲਗਾਏ ਗਏ ਹਨ। ਪੁਲਿਸ ਮੁਤਾਬਕ ਇਹ ਮਾਮਲਾ 2024 ਵਿੱਚ ਐਬਟਸਫੋਰਡ ਵਿੱਚ ਵਾਪਰਿਆ ਸੀ, ਜਦੋਂ 28 ਸਾਲਾ ਨਵਦੀਪ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਬ੍ਰਿਟਿਸ਼ ਕੋਲੰਬੀਆ ਦੀ ਇੰਟੀਗ੍ਰੇਟਿਡ ਹੋਮਿਸਾਈਡ ਇਨਵੈਸਟਿਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ ’ਤੇ ਅਮਰਬੀਰ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ ਅਤੇ ਹੁਣ ਉਸ ਦੀ ਗ੍ਰਿਫ਼ਤਾਰੀ ਲਈ ਕਨੇਡਾ ਭਰ ਵਿੱਚ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।

 

Tags:    

Similar News