ਕੌਣ ਹੋਵੇਗਾ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ, ਜਾਖੜ ਜਾਂ ਕੋਈ ਹੋਰ ?
ਚੰਡੀਗੜ੍ਹ : ਪੰਜਾਬ ਭਾਜਪਾ 'ਚ ਜਲਦ ਹੀ ਵੱਡੇ ਬਦਲਾਅ ਹੋ ਸਕਦੇ ਹਨ। ਸੂਤਰਾਂ ਮੁਤਾਬਕ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੂੰ ਉਸ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਦਰਅਸਲ ਪਿਛਲੇ ਕੁਝ ਸਮੇਂ ਤੋਂ ਸੁਨੀਲ ਜਾਖੜ ਦੇ ਅਸਤੀਫੇ ਦੀ ਚਰਚਾ ਤੇਜ਼ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਭਾਜਪਾ 'ਚ ਖਲਬਲੀ ਮਚ ਗਈ। ਹਾਲਾਂਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਦਾ ਖੰਡਨ ਕੀਤਾ ਸੀ। ਭਾਜਪਾ ਨੇ ਇਸ ਸਬੰਧ 'ਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਪਰ ਭਾਜਪਾ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਜਲਦੀ ਹੀ ਪੰਜਾਬ ਭਾਜਪਾ ਦਾ ਮੁਖੀ ਬਣਾਇਆ ਜਾ ਸਕਦਾ ਹੈ।
ਜਾਖੜ ਦੇ ਅਸਤੀਫੇ ਦੀ ਖਬਰ ਤੋਂ ਬਾਅਦ ਤੋਂ ਹੀ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਉਨ੍ਹਾਂ ਤੋਂ ਨਾਰਾਜ਼ ਹਨ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਹਾਈਕਮਾਂਡ ਨੂੰ ਪੱਤਰ ਵੀ ਭੇਜਿਆ ਗਿਆ ਸੀ। ਜਿਸ ਵਿੱਚ ਸੁਨੀਲ ਜਾਖੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ।
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਕਿਹਾ- ਕੇਂਦਰੀ ਲੀਡਰਸ਼ਿਪ ਸੋਚ-ਵਿਚਾਰ ਕਰਕੇ ਨਵੇਂ ਪ੍ਰਧਾਨ ਬਾਰੇ ਫੈਸਲਾ ਲਵੇਗੀ। ਪਰ ਜਦੋਂ ਤੱਕ ਉਹ ਪ੍ਰਧਾਨ ਬਣੇ ਰਹਿਣਗੇ ਜਾਖੜ ਨਾਲ ਕੰਮ ਕਰਨਗੇ। ਹਰਜੀਤ ਗਰੇਵਾਲ ਨੇ ਦਾਅਵਾ ਕੀਤਾ ਕਿ ਜਾਖੜ ਭਾਜਪਾ ਨਾਲ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਕਈ ਵਾਰ ਵਰਕਰ ਚੇਅਰਮੈਨ ’ਤੇ ਕਾਹਲੇ ਪੈ ਜਾਂਦੇ ਹਨ।