ਮੋਹਨ ਭਾਗਵਤ ਨੂੰ ਗੁੱਸਾ ਕਿਉਂ ਆਇਆ ?

ਪੁਣੇ ਵਿੱਚ ਹੋਏ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਭਾਗਵਤ ਨੇ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਕੁਝ ਲੋਕ ਸੋਚਦੇ ਹਨ ਕਿ ਉਹ ਨਵੀਆਂ ਥਾਵਾਂ 'ਤੇ ਇਸ ਤਰ੍ਹਾਂ ਦੇ ਮੁੱਦੇ ਉਠਾ ਕੇ

Update: 2024-12-20 06:29 GMT

ਪੁਣੇ : ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਮੰਦਰ-ਮਸਜਿਦ ਦੇ ਮੁੱਦੇ ਨੂੰ ਵਧਣ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜੇਹੇ ਵਿਅਕਤੀ ਹਿੰਦੂਆਂ ਦੇ ਨੇਤਾ ਨਹੀਂ ਬਣ ਸਕਦੇ ਜੋ ਇਨ੍ਹਾਂ ਵਿਵਾਦਾਂ ਨੂੰ ਹੋਰ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਪੁਣੇ ਵਿੱਚ ਹੋਏ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਭਾਗਵਤ ਨੇ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਕੁਝ ਲੋਕ ਸੋਚਦੇ ਹਨ ਕਿ ਉਹ ਨਵੀਆਂ ਥਾਵਾਂ 'ਤੇ ਇਸ ਤਰ੍ਹਾਂ ਦੇ ਮੁੱਦੇ ਉਠਾ ਕੇ ਹਿੰਦੂਆਂ ਦਾ ਨੇਤਾ ਬਣ ਸਕਦੇ ਹਨ। ਇਹ ਬਿਲਕੁਲ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ, ਅਤੇ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੋਹਨ ਭਾਗਵਤ ਨੇ ਸਮਾਵੇਸ਼ੀ ਸਮਾਜ ਦੀ ਅਹਿਮੀਅਤ ਨੂੰ ਵੀ ਜ਼ਾਹਰ ਕੀਤਾ ਅਤੇ ਕਿਹਾ ਕਿ ਦੁਨੀਆ ਨੂੰ ਇਹ ਦਿਖਾਉਣ ਦੀ ਲੋੜ ਹੈ ਕਿ ਦੇਸ਼ ਸਦਭਾਵਨਾ ਨਾਲ ਰਹਿ ਸਕਦਾ ਹੈ। ਇਸ ਦੀ ਇੱਕ ਮਿਸਾਲ ਪ੍ਰਸਤੁਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਰਾਮਕ੍ਰਿਸ਼ਨ ਮਿਸ਼ਨ ਵਿੱਚ ਵੀ ਮਨਾਇਆ ਜਾਂਦਾ ਹੈ ਕਿਉਂਕਿ ਉਹ ਹਿੰਦੂ ਹਨ।

ਆਰਐਸਐੱਸ ਮੁਖੀ ਨੇ ਰਾਮ ਮੰਦਰ ਦੀ ਮਾਮਲੇ ਨੂੰ ਹਿੰਦੂਆਂ ਦੀ ਆਸਥਾ ਨਾਲ ਜੁੜਿਆ ਹੋਇਆ ਦੱਸਿਆ ਅਤੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣਾਇਆ ਗਿਆ ਕਿਉਂਕਿ ਇਹ ਹਿੰਦੂਆਂ ਦੀ ਧਾਰਮਿਕ ਆਸਥਾ ਦਾ ਮਾਮਲਾ ਸੀ। ਉਨ੍ਹਾਂ ਨੇ ਇਨ੍ਹਾਂ ਨਵੇਂ ਵਿਵਾਦਾਂ ਦੀ ਚਿੰਤਾ ਜਤਾਈ ਅਤੇ ਕਿਹਾ ਕਿ ਇਨ੍ਹਾਂ ਨੂੰ ਜਾਰੀ ਨਹੀਂ ਰਹਿਣਾ ਚਾਹੀਦਾ।

Tags:    

Similar News