ਸੋਨਾ-ਚਾਂਦੀ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। 24 ਕੈਰੇਟ ਸੋਨੇ ਦਾ 10 ਗ੍ਰਾਮ 710 ਰੁਪਏ ਵਧ ਕੇ 73,800 ਰੁਪਏ ਹੋ ਗਿਆ ਹੈ।

Update: 2024-07-06 07:44 GMT

ਚੰਡੀਗੜ੍ਹ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। 24 ਕੈਰੇਟ ਸੋਨੇ ਦਾ 10 ਗ੍ਰਾਮ 710 ਰੁਪਏ ਵਧ ਕੇ 73,800 ਰੁਪਏ ਹੋ ਗਿਆ ਹੈ। ਕੱਲ੍ਹ ਇਸ ਦੀ ਕੀਮਤ 73,090 ਰੁਪਏ ਪ੍ਰਤੀ ਦਸ ਗ੍ਰਾਮ ਸੀ। ਮਾਹਿਰਾਂ ਮੁਤਾਬਕ ਇਸ ਸਾਲ ਦੇ ਅੰਤ ਤੱਕ ਸੋਨਾ 78 ਹਜ਼ਾਰ ਰੁਪਏ ਤੱਕ ਜਾ ਸਕਦਾ ਹੈ।

ਇਸ ਦੇ ਨਾਲ ਹੀ ਇਕ ਕਿਲੋ ਚਾਂਦੀ 1600 ਰੁਪਏ ਦੇ ਵਾਧੇ ਨਾਲ 94,800 ਰੁਪਏ 'ਤੇ ਵਿਕ ਰਹੀ ਹੈ। ਇਸ ਤੋਂ ਪਹਿਲਾਂ ਚਾਂਦੀ 93,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਮਹੀਨੇ ਦੌਰਾਨ ਸੋਨੇ ਅਤੇ ਚਾਂਦੀ 'ਚ ਚੰਗੀ ਤੇਜ਼ੀ ਹੈ। 30 ਜੂਨ ਨੂੰ ਸੋਨਾ 72,280 ਰੁਪਏ ਅਤੇ ਚਾਂਦੀ 90,000 ਰੁਪਏ 'ਤੇ ਸੀ।

ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,800 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,950 ਰੁਪਏ

ਮੁੰਬਈ— 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,650 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,800 ਰੁਪਏ

ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 67,650 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 73,800 ਰੁਪਏ

ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 68,200 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 74,400 ਰੁਪਏ

ਭੋਪਾਲ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,700 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,850 ਰੁਪਏ

ਇਸ ਸਾਲ ਸੋਨਾ ਹੋਇਆ 9 ਹਜ਼ਾਰ ਰੁਪਏ ਵਧਿਆ

ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 9930 ਰੁਪਏ ਪ੍ਰਤੀ 10 ਗ੍ਰਾਮ ਵੱਧ ਚੁੱਕੇ ਹਨ। ਸਾਲ ਦੀ ਸ਼ੁਰੂਆਤ ਵਿੱਚ 63870 ਰੁਪਏ ਸੀ ਜੋ ਹੁਣ 73800 ਰੁਪਏ ਪ੍ਰਤੀ 10 ਗ੍ਰਾਮ ਉੱਤੇ ਸੀ। ਚਾਂਦੀ ਸਾਲ ਦੀ ਸ਼ੁਰੂਆਤ ਵਿੱਚ 73395 ਰੁਪਏ ਪ੍ਰਤੀ ਗਾਮ ਕਿਲੋ ਸੀ ਜੋ ਹੁਣ 94870 ਰੁਪਏ ਹੋਗਿਆ। ਇਸ ਸਾਲ ਚਾਂਦੀ 21403 ਰੁਪਏ ਵੱਧ ਚੁੱਕੀ ਹੈ।

Tags:    

Similar News