ਕੈਨੇਡਾ ਵਿਚ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਹੋਏ ਇਕੱਠ

ਆਪ੍ਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਮੌਕੇ ਕੈਨੇਡਾ ਵਿਚ ਕੱਢੀ ਝਾਕੀ ’ਤੇ ਵਿਵਾਦ ਪੈਦਾ ਹੋ ਗਿਆ ਹੈ ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਇਲਾਵਾ ਬੇਅੰਤ ਸਿੰਘ ਅਤੇ ਸਤਵੰਤ ਸਿੰਘ ਦੇ ਪੁਤਲੇ ਨਜ਼ਰ ਆ ਰਹੇ ਹਨ।

Update: 2024-06-07 11:40 GMT

ਵੈਨਕੂਵਰ : ਆਪ੍ਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਮੌਕੇ ਕੈਨੇਡਾ ਵਿਚ ਕੱਢੀ ਝਾਕੀ ’ਤੇ ਵਿਵਾਦ ਪੈਦਾ ਹੋ ਗਿਆ ਹੈ ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਇਲਾਵਾ ਬੇਅੰਤ ਸਿੰਘ ਅਤੇ ਸਤਵੰਤ ਸਿੰਘ ਦੇ ਪੁਤਲੇ ਨਜ਼ਰ ਆ ਰਹੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਮੁੱਦੇ ’ਤੇ ਕੈਨੇਡਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਭੇਜੀ ਜਾ ਰਹੀ ਹੈ। ਉਧਰ ਟੋਰਾਂਟੋ ਵਿਖੇ ਭਾਰਤੀ ਕੌਂਸਲੇਟ ਦੇ ਬਾਹਰ ਵੀ ਰੋਸ ਵਿਖਾਵਾ ਕੀਤਾ ਗਿਆ।

ਇਥੇ ਦਸਣਾ ਬਣਦਾ ਹੈ ਕਿ ਪਿਛਲੇ ਸਾਲ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕੱਢੇ ਗਏ ਨਗਰ ਕੀਰਤਨ ਦੌਰਾਨ ਇਕ ਫਲੋਟ ਨੂੰ ਲੈ ਕੇ ਵਿਵਾਦ ਪੈਦਾ ਹੋਇਆ ਸੀ। ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਾਨੂੰਨ ਦਾ ਰਾਜ ਚੇਤੇ ਕਰਵਾਇਆ। ਉਧਰ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਕੈਨੇਡਾ ਵਿਚ ਭਾਰਤ ਵਿਰੋਧੀ ਤੱਤਾਂ ਨੂੰ ਪਨਾਹ ਦਿਤੀ ਗਈ ਹੈ।

Tags:    

Similar News