ਐੱਮਪੀ ਸ਼ਫ਼ਕਤ ਅਲੀ ਦੀ ਕਮਿਊਨਿਟੀ ਬਾਰਬੀਕਿਊ 'ਚ ਲੋਕਾਂ ਦਾ ਭਾਰੀ ਇਕੱਠ

ਕੈਨੇਡਾ ਦੇ ਉੱਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਵੀ ਕੀਤੀ ਸ਼ਿਰਕਤ

Update: 2024-08-27 19:55 GMT

ਬਰੈਂਪਟਨ (ਗੁਰਜੀਤ ਕੌਰ)- ਬਰੈਂਪਟਨ ਸੈਂਟਰ ਤੋਂ ਐੱਮਪੀ ਸ਼ਫ਼ਕਤ ਅਲੀ ਵੱਲੋਂ 24 ਅਗਸਤ ਨੂੰ ਚਿਨਗੂਜੀ ਪਾਰਕ 'ਚ ਆਪਣੇ ਇਲਾਕੇ ਦੇ ਲੋਕਾਂ ਲਈ ਕਮਿਊਨਿਟੀ ਬਾਰਬੀਕਿਊ ਦਾ ਆਯੋਜਨ ਕੀਤਾ ਗਿਆ, ਜਿਸ 'ਚ ਲੋਕਾਂ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਪ੍ਰੋਗਰਾਮ ਦੁਪਹਿਰ ਦੇ 12 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 5 ਵਜੇ ਤੱਕ ਚਲਿਆ ਅਤੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਿਲਆ। ਵੱਖ-ਵੱਖ ਕਮਿਊਨਿਟੀ ਦੇ ਲੋਕ ਬਾਰਬੀਕਿਊ ਦਾ ਹਿੱਸਾ ਬਣੇ। ਇਸ ਪ੍ਰੋਗਰਾਮ 'ਚ ਲੋਕਾਂ ਲਈ ਫ੍ਰੀ ਫੂਡ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਹੋਰ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸਨ। ਬੱਚਿਆਂ ਲਈ ਫੇਸ ਪੇਂਟਿੰਗ ਦਾ ਵੀ ਸਟਾਲ ਲਗਾਇਆ ਗਿਆ ਸੀ ਜਿਸ 'ਚ ਬੱਚਿਆਂ ਦੇ ਚਿਹਰੇ 'ਤੇ ਵੱਖ-ਵੱਖ ਤਰ੍ਹਾਂ ਦੀ ਪੇਂਟਿੰਗ ਬਣਾਈ ਗਈ। ਇਸ ਮੌਕੇ 'ਤੇ ਕੈਨੇਡਾ ਦੇ ਉੱਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ, ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ, ਐੱਮਪੀ ਮਨਿੰਦਰ ਸਿੱਧੂ, ਸਾਬਕਾ ਐੱਮਪੀ ਗੁਰਬਖਸ਼ ਸਿੰਘ ਮੱਲ੍ਹੀ ਵੀ ਪਹੁੰਚੇ। ਇਸ ਖਾਸ ਮੌਕੇ 'ਤੇ ਐੱਮਪੀ ਸ਼ਫ਼ਕਤ ਅਲੀ ਨੇ ਉੱਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਕਮਿਊਨਿਟੀ ਬਾਰਬੀਕਿਊ 'ਚ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਖਾਸ ਇਸ ਪ੍ਰੋਗਰਾਮ ਟੋਰਾਂਟੋ ਤੋਂ ਬਰੈਂਪਟਨ ਪਹੁੰਚੇ ਹਨ।

ਬਰੈਂਪਟਨ ਈਸਟ ਤੋਂ ਐੱਮਪੀ ਮਨਿੰਦਰ ਸਿੱਧੂ ਵੀ ਕਮਿਊਨਿਟੀ ਬਾਰਬੀਕਿਊ ਦਾ ਹਿੱਸਾ ਬਣੇ ਅਤੇ ਉਨ੍ਹਾਂ ਕਿਹਾ ਕਿ ਸ਼ਫ਼ਕਤ ਅਲੀ ਬਹੁਤ ਹੀ ਪ੍ਰਤਿਭਾਸ਼ਾਲੀ ਮਿਨੀਸਟਰ ਹੈ ਅਤੇ ਉਨ੍ਹਾਂ ਕਿਹਾ ਕਿ ਲੋਕਾਂ ਦਾ ਭਾਰੀ ਇਕੱਠ ਦੇਖ ਕੇ ਬਹੁਤ ਚੰਗਾ ਮਹਿਸੂਸ ਹੋ ਰਿਹਾ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਵੀ ਕਮਿਊਨਿਟੀ ਬਾਰਬੀਕਿਊ ਦਾ ਹਿੱਸਾ ਬਣੇ ਅਤੇ ਉਨ੍ਹਾਂ ਵੀ ਐੱਮਪੀ ਸ਼ਫ਼ਕਤ ਅਲੀ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਐੱਮਪੀ ਵਜੋਂ ਸ਼ਫ਼ਕਤ ਅਲੀ ਸਾਰਿਆਂ ਨਾਲ ਰਲ-ਮਿਲ ਕੇ ਬਹੁਤ ਚੰਗਾ ਕੰਮ ਕਰ ਰਹੇ ਹਨ। ਸਾਬਕਾ ਐੱਮਪੀ ਗੁਰਬਖਸ਼ ਸਿੰਘ ਮੱਲ੍ਹੀ ਵੀ ਪ੍ਰੋਗਰਾਮ ਦਾ ਹਿੱਸਾ ਬਣੇ।

ਵੱਖ-ਵੱਖ ਭਾਈਚਾਰਿਆਂ ਦੇ ਲੋਕ ਇਸ ਪ੍ਰੋਗਰਾਮ ਦਾ ਹਿੱਸਾ ਬਣੇ। ਲੋਕਾਂ ਨੇ ਕਿਹਾ ਕਿ ਸਾਰੇ ਪ੍ਰਬੰਧ ਬਹੁਤ ਵਧੀਆ ਕੀਤੇ ਗਏ ਸਨ। ਅਖੀਰ 'ਚ ਐੱਮਪੀ ਸ਼ਫ਼ਕਤ ਅਲੀ ਵੱਲੋਂ ਸਾਰੇ ਲੋਕਾਂ ਦਾ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਤਹਿ-ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਤੁਹਾਡੇ ਸਾਰਿਆਂ ਕਰਕੇ ਹੀ ਇਹ ਪ੍ਰੋਗਰਾਮ ਸਫਲ ਹੋ ਸਕਿਆ ਹੈ।

Tags:    

Similar News