ਦਿੱਲੀ ਤੋਂ ਟੋਰਾਂਟੋ ਜਾਣ ਵਾਲੀ ਫਲਾਈਟ ਵਿਚ ਬੰਬ ਦੀ ਧਮਕੀ, ਪੜਤਾਲ ਦੌਰਾਨ ਕੁਝ ਨਾ ਮਿਲਿਆ
ਦਿੱਲੀ ਤੋਂ ਟੋਰਾਂਟੋ ਜਾਣ ਲਈ ਤਿਆਰ ਬਰ ਤਿਆਰ ਏਅਰ ਕੈਨੇਡਾ ਦੀ ਫਲਾਈਟ ਵਿਚ ਬੰਬ ਦੀ ਮੌਜੂਦਗੀ ਬਾਰੇ ਈਮੇਲ ਨੇ ਹਵਾਈ ਅੱਡਾ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪਾ ਦਿਤੀ। ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਤਾਂ ਇਹ ਕੋਰੀ ਧਮਕੀ ਸਾਬਤ ਹੋਇਆ।;
ਨਵੀਂ ਦਿੱਲੀ : ਦਿੱਲੀ ਤੋਂ ਟੋਰਾਂਟੋ ਜਾਣ ਲਈ ਤਿਆਰ ਬਰ ਤਿਆਰ ਏਅਰ ਕੈਨੇਡਾ ਦੀ ਫਲਾਈਟ ਵਿਚ ਬੰਬ ਦੀ ਮੌਜੂਦਗੀ ਬਾਰੇ ਈਮੇਲ ਨੇ ਹਵਾਈ ਅੱਡਾ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪਾ ਦਿਤੀ। ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਤਾਂ ਇਹ ਕੋਰੀ ਧਮਕੀ ਸਾਬਤ ਹੋਇਆ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮ. ਦੇ ਦਫਤਰ ਨੂੰ ਦਿੱਲੀ ਤੋਂ ਟੋਰਾਂਟੋ ਜਾਣ ਵਾਲੀ ਏਅਰ ਕੈਨੇਡਾ ਦੀ ਫਲਾਈਟ ਬੰਬ ਦੀ ਮੌਜੂਦਗੀ ਬਾਰੇ ਜਾਣਕਾਰੀ ਦਿੰਦੀ ਈਮੇਲ ਭਾਰਤੀ ਸਮੇਂ ਮੁਤਾਬਕ ਮੰਗਲਵਾਰ ਰਾਤ ਤਕਰੀਬਨ 11 ਵਜੇ ਮਿਲੀ।
ਇਸ ਮਗਰੋਂ ਸੁਰੱਖਿਆ ਮਿਆਰਾਂ ਦੀ ਪਾਲਣਾ ਕਰਦਿਆਂ ਜਹਾਜ਼ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ’ਤੇ ਭਾਰਤ ਦੀਆਂ ਘਰੇਲੂ ਏਅਰਲਾਈਨਜ਼ ਨਾਲ ਸਬੰਧਤ ਫਲਾਈਟਸ ਵਿਚ ਬੰਬ ਦੀਆਂ ਧਮਕੀਆਂ ਆ ਚੁੱਕੀਆਂ ਹਨ।