ਕੈਨੇਡਾ 'ਚ 10ਵੀਂ ਵਰਲਡ ਪੰਜਾਬੀ ਕਾਨਫਰੰਸ ਵਿੱਚ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਕੀਤੀ ਸ਼ਿਰਕਤ, ਜਾਣੋ ਕੀ ਕਿਹਾ

ਉਨਟਾਰੀਓ ਫਰੈਂਡਜ ਕਲੱਬ ਵਲੋਂ ਕਰਾਈ ਜਾ ਰਹੀ 10ਵੀ ਵਰਲਡ ਪੰਜਾਬੀ ਕਾਨਫਰੰਸ ਵਿਚ ਮੁਖ ਮਹਿਮਾਨ ਦੇ ਤੌਰ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਸ਼ਿਰਕਤ ਕੀਤੀ।

Update: 2024-07-06 03:22 GMT

ਟੋਰਾਂਟੋ : ਉਨਟਾਰੀਓ ਫਰੈਂਡਜ ਕਲੱਬ ਵਲੋਂ ਕਰਾਈ ਜਾ ਰਹੀ 10ਵੀ ਵਰਲਡ ਪੰਜਾਬੀ ਕਾਨਫਰੰਸ ਵਿਚ ਮੁਖ ਮਹਿਮਾਨ ਦੇ ਤੌਰ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਸ਼ਿਰਕਤ ਕੀਤੀ। ਕਾਨਫ਼ਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਹੈ ਕਿ ਕੈਨੇਡਾ ਵਿਖੇ ਤਿੰਨ ਰੋਜ਼ਾ ਇਸ ਕਾਨਫਰੰਸ ਵਿੱਚ 5 ਜੁਲਾਈ ਤੋਂ ਸ਼ੁਰੂ ਹੋਈ ਹੈ ਅਤੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਸ਼ਿਰਕਤ ਕੀਤੀ ਅਤੇ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰ ਇੰਦਰਬੀਰ ਸਿੰਘ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।


ਇਸ ਮੌਕੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਕਿ ਉਹ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੇ ਹਨ। ਉਥੇ ਹੀ ਉਨ੍ਹਾਂ ਨੇ ਸਾਹਿਤਕਾਰਾਂ, ਵਿਦਵਾਨਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਜੀ ਆਇਆ ਕਿਹਾ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਉੱਤੇ ਚਾਨਣਾ ਪਾਇਆ।ਉਨ੍ਹਾਂ ਨੇ ਕਿਹਾ ਹੈ ਕਿ ਮਾਂ ਬੋਲੀ ਹੀ ਹੈ ਜਿਸ ਵਿੱਚ ਬੱਚਾ ਵਿਕਾਸ ਕਰਦਾ ਅਤੇ ਆਪਣੀ ਪ੍ਰਤਿਭਾ ਨੂੰ ਚਮਕਾਉਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਸਾਰਿਆ ਨੂੰ ਪੰਜਾਬੀ ਭਾਸ਼ਾ ਲਈ ਹੋਰ ਕੰਮ ਕਰਨਾ ਚਾਹੀਦਾ ਹੈ।



 ਉਨ੍ਹਾਂ ਨੇ ਦੱਸਿਆ 6 ਜੁਲਾਈ ਭਾਵ ਅੱਜ ਬਾਲ ਮੁਕੰਦ ਸ਼ਰਮਾ ਪੰਜਾਬੀਆਂ ਦੀ ਸਿਹਤ ਅਤੇ ਸਾਹਿਤ ਤੇ ਗੱਲ ਕਰਨਗੇ ਤੇ ਵਕਾਰੀ ਪ੍ਰੋਜੈਕਟ 'ਪੰਜਾਬ ਮਾਰਟ' ਬਾਰੇ ਕਨੇਡੀਅਨ ਪੰਜਾਬੀਆਂ ਦੀ ਸਾਂਝ ਪਾਉਣਗੇ। ਉਨ੍ਹਾਂ ਨੇ ਦੱਸਿਆ ਹੈ ਕਿ 7 ਜੁਲਾਈ, ਐਤਵਾਰ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਐੱਮਪੀ ਪ੍ਰਬੰਧਕਾਂ ਬੁਲਾਰਿਆਂ ਅਤੇ ਹਾਜ਼ਰੀਨਾਂ ਨੂੰ ਅਸ਼ੀਰਵਾਦ ਦੇਣ ਲਈ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ। ਇਸ ਮੌਕੇ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ 25 ਨਾਮਵਰ ਲੇਖਕਾਂ ਦਾ ਪੋਸਟਰ ਵੀ ਰੀਲੀਜ ਕੀਤਾ ਜਾਵੇਗਾ।




 ਇਸ ਮੌਕੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਹੈ ਕਿ ਅਮਰ ਸਿੰਘ ਭੁੱਲਰ, ਡਾਕਟਰ ਸੰਤੋਖ ਸਿੰਘ ਸੰਧੂ, ਸਰਦੂਲ ਸਿੰਘ ਥਿਆੜਾ, ਡਾਕਟਰ ਰਮਨੀ ਬਤਰਾ, ਤਰਲੋਚਨ ਸਿੰਘ ਅਟਵਾਲ, ਪਿਆਰਾ ਸਿੰਘ ਕੁਦੋਵਾਲ, ਸੰਜੀਤ ਸਿੰਘ , ਗੁਰਦਰਸ਼ਨ ਸਿੰਘ ਸੀਰਾ, ਕਮਲਜੀਤ ਸਿੰਘ ਹੇਅਰ, ਹੈਪੀ ਮਾਂਗਟ ਤੇ ਪ੍ਰਭਜੋਤ ਸਿੰਘ ਰਾਠੌਰ ਦੇ ਸਹਿਯੋਗ ਨਾਲ 10 ਵੀਂ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ।

Tags:    

Similar News