ਬਰੈਂਪਟਨ ਵਿਖੇ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ, ਇਕ ਹਲਾਕ

ਬਰੈਂਪਟਨ ਵਿਖੇ ਐਤਵਾਰ ਨੂੰ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖਮੀ ਹੋ ਗਏ।;

Update: 2024-09-09 12:24 GMT

ਬਰੈਂਪਟਨ  : ਬਰੈਂਪਟਨ ਵਿਖੇ ਐਤਵਾਰ ਨੂੰ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖਮੀ ਹੋ ਗਏ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਹਾਦਸਾ ਹੈਰੀਟੇਜ ਰੋਡ ’ਤੇ ਬੋਵੇਅਰਡ ਡਰਾਈਵ ਈਸਟ ਇਲਾਕੇ ਵਿਚ ਸਵੇਰੇ ਤਕਰੀਬਨ 11 ਵਜੇ ਵਾਪਰਿਆ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਦੋ ਜ਼ਖਮੀਆਂ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਹੈਲੀਕਾਪਟਰ ਰਾਹੀਂ ਟਰੌਮਾ ਸੈਂਟਰ ਲਿਜਾਇਆ ਗਿਆ ਜਦਕਿ ਇਕ ਜਣੇ ਨੂੰ ਐਂਬੁਲੈਂਸ ਰਾਹੀਂ ਹਸਪਤਾਲ ਦਾਖਲ ਕਰਵਾਇਆ ਗਿਆ।

2 ਜ਼ਖਮੀਆਂ ਵਿਚੋਂ ਇਕ ਦੀ ਹਾਲਤ ਨਾਜ਼ੁਕ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀਲ ਰੀਜਨਲ ਪੁਲਿਸ ਦੇ ਅਫਸਰ ਰਿਚਰਡ ਚਿਨ ਨੇ ਦੱਸਿਆ ਕਿ ਨਾਜ਼ੁਕ ਹਾਲਤ ਵਾਲੇ ਜ਼ਖਮੀਆਂ ਵਿਚੋਂ ਇਕ ਨੇ ਦਮ ਤੋੜ ਦਿਤਾ। ਪੁਲਿਸ ਵੱਲੋਂ ਮਰਨ ਵਾਲੇ ਸ਼ਖਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਹਾਦਸੇ ਨਾਲ ਸਬੰਧਤ ਡੈਸ਼ ਕੈਮ ਫੁਟੇਜਜ ਹੋਵੇ ਤਾਂ ਉਹ ਜਾਂਚਕਰਤਾਵਾਂ ਨਾਲ ਸੰਪਰਕ ਕਰੇ।

Tags:    

Similar News