ਕੈਨੇਡਾ ਦੇ ਮਾਰਖਮ ’ਚ ਤਿੰਨ ਵਾਹਨਾਂ ਦੀ ਜ਼ਬਰਦਸਤ ਟੱਕਰ, ਇਕ ਦੀ ਮੌਤ, ਦੋ ਜ਼ਖਮੀ

ਕੈਨੇਡਾ ਵਿਚ ਟੋਰਾਂਟੋ ਦੇ ਮਾਰਖ਼ਮ ਵਿਚ ਤਿੰਨ ਗੱਡੀਆਂ ਦੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

Update: 2024-06-18 14:30 GMT

ਟੋਰਾਂਟੋ : ਕੈਨੇਡਾ ਵਿਚ ਟੋਰਾਂਟੋ ਦੇ ਮਾਰਖ਼ਮ ਵਿਚ ਤਿੰਨ ਗੱਡੀਆਂ ਦੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਯੌਰਕ ਰੀਜ਼ਨਲ ਪੁਲਿਸ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

ਟੋਰਾਂਟੇ ਦੇ ਮਾਰਖ਼ਮ ਵਿਚ ਸੋਮਵਾਰ ਦੁਪਹਿਰ ਸਮੇਂ ਤਿੰਨ ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਇਕ ਵਿਅਕਤੀ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਯੌਰਕ ਰੀਜ਼ਨਲ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਏ ਕਿ ਇਹ ਹਾਦਸਾ ਦੁਪਹਿਰ ਸਮੇਂ ਸਟੀਲਜ਼ ਐਵਨਿਊ ਈ ਅਤੇ ਹਾਈਵੇਅ 404 ਦੇ ਨੇੜੇ, ਡੌਨ ਮਿੱਲਜ਼ ਰੋਡ ਅਤੇ ਸਿਮਨਸਟਨ ਬੁਲੇਵਾਰਡ ਚੌਰਾਹੇ ’ਤੇ ਵਾਪਰਿਆ, ਜਿੱਥੇ ਤਿੰਨ ਗੱਡੀਆਂ ਆਪਸ ਵਿਚ ਟਕਰਾ ਗਈਆਂ। ਹਾਦਸੇ ਤੋਂ ਤੁਰੰਤ ਬਾਅਦ ਕਰੀਬ 1:40 ਵਜੇ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਮਿਲੀ ਜੋ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ।

ਪੁਲਿਸ ਨੇ ਭਾਵੇਂ ਸੋਮਵਾਰ ਰਾਤ ਨੂੰ ਹੀ ਪੁਸ਼ਟੀ ਕਰ ਦਿੱਤੀ ਸੀ ਕਿ ਇਹ ਹਾਦਸਾ ਕਾਫ਼ੀ ਭਿਆਨਕ ਸੀ, ਪਰ ਇਸ ਦਾ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ ਸੀ। ਪੁਲਿਸ ਨੇ ਸਿਰਫ ਇੰਨਾ ਹੀ ਦੱਸਿਆ ਸੀ ਕਿ ਹਾਦਸੇ ਨਾਲ ਸਬੰਧਤ ਲੋਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਗਿਆ ਏ ਅਤੇ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਐ।

ਪੁਲਿਸ ਦੇ ਅਨੁਸਾਰ ਇਕ ਵੱਡੇ ਕੰਟੇਨਰ ਵਾਲਾ ਟਰੱਕ ਉਲਟ ਲੇਨਾਂ ਵਿਚੋਂ ਗੁਜ਼ਰਿਆ ਅਤੇ ਅੱਗੇ ਜਾ ਕੇ ਦੋ ਸੇਡਾਨ ਕਾਰਾਂ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਕ ਵਿਅਕਤੀ ਟਰੱਕ ਦੇ ਹੇਠਾਂ ਫਸ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਾਕੀ ਦੋ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਇਕ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ ਏ। ਜਿਵੇਂ ਹੀ ਹਾਦਸੇ ਤੋਂ ਬਾਅਦ ਮੌਕੇ ’ਤੇ ਪੁਲਿਸ ਪੁੱਜੀ ਤਾਂ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਦੇ ਦੌਰਾਨ ਟੱਕਰ ਦੇ ਉੱਤਰ ਅਤੇ ਦੱਖਣ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਉਧਰ ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੈਰਾਮੈਡਿਕਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਤਿੰਨ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਬਾਕੀ ਦੋ ਜ਼ਖ਼ਮੀ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਏ।

Tags:    

Similar News