ਕੈਨੇਡਾ ਵਿਚ ਸਿੱਖ ਅਤੇ ਮੁਸਲਮਾਨ ਆਗੂਆਂ ਵਿਚਾਲੇ ਅਹਿਮ ਮੀਟਿੰਗ

ਮਾਲਟਨ ਵਿਖੇ ਫਲਸਤੀਨੀ ਮੁਜ਼ਾਹਰਾਕਾਰੀਆਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜੇ ਜਾਣ ਦੇ ਮੁੱਦੇ ’ਤੇ ਉਨਟਾਰੀਓ ਗੁਰਦਵਾਰਾਜ਼ ਕਮੇਟੀ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਵੱਲੋਂ ਜੀ.ਟੀ.ਏ. ਦੀਆਂ ਮੁਸਲਮਾਨ ਜਥੇਬੰਦੀਆਂ ਨਾਲ ਮੁਲਾਕਾਤ ਕਰਦਿਆਂ ਨਫ਼ਰਤੀ ਅਤੇ ਗੁੰਮਰਾਹਕੁਨ ਪ੍ਰਚਾਰ ਵਿਰੁੱਧ ਇਕਜੁਟ ਹੋਣ ਦਾ ਅਹਿਦ ਕੀਤਾ ਗਿਆ

Update: 2024-09-30 12:34 GMT

ਮਿਸੀਸਾਗਾ : ਮਾਲਟਨ ਵਿਖੇ ਫਲਸਤੀਨੀ ਮੁਜ਼ਾਹਰਾਕਾਰੀਆਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜੇ ਜਾਣ ਦੇ ਮੁੱਦੇ ’ਤੇ ਉਨਟਾਰੀਓ ਗੁਰਦਵਾਰਾਜ਼ ਕਮੇਟੀ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਵੱਲੋਂ ਜੀ.ਟੀ.ਏ. ਦੀਆਂ ਮੁਸਲਮਾਨ ਜਥੇਬੰਦੀਆਂ ਨਾਲ ਮੁਲਾਕਾਤ ਕਰਦਿਆਂ ਨਫ਼ਰਤੀ ਅਤੇ ਗੁੰਮਰਾਹਕੁਨ ਪ੍ਰਚਾਰ ਵਿਰੁੱਧ ਇਕਜੁਟ ਹੋਣ ਦਾ ਅਹਿਦ ਕੀਤਾ ਗਿਆ। ਮੀਟਿੰਗ ਦੌਰਾਨ ਮੁਸਲਮਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਰੋਕਣ ਦੇ ਉਪਰਾਲੇ ਕਰਨ ਦਾ ਵਾਅਦਾ ਕੀਤਾ।

ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜ ਮਗਰੋਂ ਇਕੱਤਰ ਹੋਏ ਆਗੂ

ਇਥੇ ਦਸਣਾ ਬਣਦਾ ਹੈ ਕਿ ਗਰੇਟ ਪੰਜਾਬ ਪਲਾਜ਼ਾ ਵਿਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜੇ ਜਾਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਦੌੜ ਗਈ ਅਤੇ ਹਿੰਦੂ ਅਮੈਰਿਕਨ ਫਾਊਂਡੇਸ਼ਨ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਨੂੰ ਹਲਕੇ ਤੌਰ ’ਤੇ ਨਹੀਂ ਲਿਆ ਜਾ ਸਕਦਾ। ਮਹਾਰਾਜਾ ਰਣਜੀਤ ਸਿੰਘ ਕਿਸੇ ਇਕ ਭਾਈਚਾਰੇ ਨਾਲ ਸਬੰਧਤ ਨਹੀਂ ਸਨ ਸਗੋਂ ਉਨ੍ਹਾਂ ਦੇ ਰਾਜ ਦੀਆਂ ਹੱਦਾਂ ਮੌਜੂਦਾ ਭਾਰਤ, ਪਾਕਿਸਤਾਨ ਅਤੇ ਅਫ਼ਗਾਨਿਸਤਾਨ ਤੱਕ ਫੈਲੀਆਂ ਹੋਈਆਂ ਸਨ। ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਹਿਣਸ਼ੀਲਤਾ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈਅਤੇ ਹਰ ਭਾਈਚਾਰੇ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਨਫ਼ਰਤੀ ਅਤੇ ਗੁੰਮਰਾਹਕੁਨ ਪ੍ਰਚਾਰ ਵਿਰੁਧ ਇਕਜੁੱਟ ਹੋਣ ਦਾ ਸੱਦਾ

ਨੈਸ਼ਨਲ ਟੈਲੀਗ੍ਰਾਫ਼ ਦੇ ਸੀਨੀਅਰ ਪੱਤਰਕਾਰ ਡੈਨੀਅਲ ਬੌਰਡਮੈਨ ਦਾ ਕਹਿਣਾ ਸੀ ਕਿ ਮਹਾਰਾਜਾ ਰਣਜੀਤ ਸਿੰਘ ਦੀ ਅਦੁੱਤੀ ਸ਼ਖਸੀਅਤ ਵਿਚਾਰਧਾਰਕ ਮਤਭੇਦਾਂ ਤੋਂ ਕਿਤੇ ਉਪਰ ਹੈ ਅਤੇ ਅਜਿਹੀਆਂ ਮਹਾਨ ਇਤਿਹਾਸਕ ਸ਼ਖਸੀਅਤਾਂ ਨਾਲ ਸਬੰਧਤ ਯਾਦਗਾਰਾਂ ਨੂੰ ਵਿਵਾਦਾਂ ਵਿਚ ਘੜੀਸਣਾ ਨਹੀਂ ਚਾਹੀਦਾ। ਉਨਟਾਰੀਓ ਸਿੱਖ ਗੁਰਦਵਾਰਾਜ਼ ਕਮੇਟੀ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਈਚਾਰਕ ਸਾਂਝ ਕਾਇਮ ਰੱਖਣ ’ਤੇ ਜ਼ੋਰ ਦਿਤਾ ਅਤੇ ਜਨਤਕ ਸਥਾਨ ’ਤੇ ਬਣੀ ਕਿਸੇ ਵੀ ਯਾਦਗਾਰ ਨੂੰ ਨੁਕਸਾਨ ਨਾ ਪਹੁੰਚਾਏ ਜਾਣਾ ਯਕੀਨੀ ਬਣਾਉਣ ਦਾ ਸੱਦਾ ਦਿਤਾ।

Tags:    

Similar News