ਸ਼੍ਰੀ ਗੁਰੂ ਰਵਿਦਾਸ ਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

Update: 2024-09-27 17:20 GMT

ਕੈਨੇਡਾ:( ਮਨਿੰਦਰ) ਸ੍ਰੀ ਗੁਰੂ ਰਵਿਦਾਸ ਗੁਰਬਾਣੀ ਸਾਗਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਤੇ ਪ੍ਰਧਾਨ ਰਤਨ ਸਿੰਘ ਜੱਖੂ ਅਤੇ ਭਾਈ ਜਸਵੀਰ ਸਿੰਘ ਪੋਸੀ ਮੁੱਖ ਗ੍ਰੰਥੀ ਦੇ ਸਾਂਝੇ ਯਤਨਾਂ ਸਦਕਾ ਕੈਨੇਡਾ ਦੇ ਪ੍ਰਸਿੱਧ ਸ਼ਹਿਰ ਮੋਟਰੀਅਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 647ਵਾਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਉਤਸਵ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ? ਮਨਾਇਆ ਗਿਆ ਇਸ ਪਾਵਨ ਪੁਰਬ ਨੂੰ ਮਨਾਉਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਅਤੇ ਅਰਦਾਸ ਉਪਰੰਤ ਸ਼ਹਿਰ ਵਿੱਚ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਨਗਰ ਕੀਰਤਨ ਆਰੰਭਿਆ ਗਿਆ ਜਿਸ ਵਿੱਚ ਪੰਜਾਬ ਵਾਂਗੂੰ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਇਸ ਮੌਕੇ ਨਗਰ ਨਿਵਾਸੀ ਖੂਬਸੂਰਤ ਫੁੱਲਾਂ ਨਾਲ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਸ੍ਰੀ ਗੁਰੂ ਸਾਹਿਬ ਜੀ ਦੇ ਦਰਸ਼ਣ ਕਰਕੇ ਗਦਗਦ ਹੋ ਗਏ ਇਸ ਮੌਕੇ ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ ਇਸ ਪਾਵਨ ਦਿਵਸ ਸਮੇਂ ਕੈਨੇਡਾ ਦੇ ਵਰਤਮਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪੀ.ਏ. ਰਿਆਨਾ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ ਇਸ ਤੋਂ ਇਲਾਵਾ ਹੋਰ ਵੀ ਨਾਮੀ ਸ਼ਖਸ਼ੀਅਤਾਂ ਨੇ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀ ਭਰੀ ।

Tags:    

Similar News