ਕੈਨੇਡਾ ’ਚ ਪੰਜਾਬੀ ਕੁੜੀ ਦੇ ਨਾਲ ਵਰਤਿਆ ਭਾਣਾ

ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਦੀਆਂ ਖ਼ਬਰਾਂ ਨਿੱਤ ਦਿਨ ਵਾਂਗ ਸਾਹਮਣੇ ਆ ਰਹੀਆਂ ਨੇ, ਹੁਣ ਇਕ ਹੋਰ ਦੁੱਖਦਾਈ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਹੁਣ ਇਕ ਪੰਜਾਬੀ ਕੁੜੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਾਪਿਆਂ ਨੇ ਹਾਲੇ ਕੁੱਝ ਮਹੀਨੇ ਪਹਿਲਾਂ ਹੀ ਆਪਣੀ ਜ਼ਮੀਨ ਵੇਚ ਕੇ ਬੇਟੀ ਨੂੰ ਕੈਨੇਡਾ ਭੇਜਿਆ ਸੀ;

Update: 2024-07-06 14:11 GMT

ਮਾਨਸਾ : ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਦੀਆਂ ਖ਼ਬਰਾਂ ਨਿੱਤ ਦਿਨ ਵਾਂਗ ਸਾਹਮਣੇ ਆ ਰਹੀਆਂ ਨੇ, ਹੁਣ ਇਕ ਹੋਰ ਦੁੱਖਦਾਈ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਹੁਣ ਇਕ ਪੰਜਾਬੀ ਕੁੜੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਾਪਿਆਂ ਨੇ ਹਾਲੇ ਕੁੱਝ ਮਹੀਨੇ ਪਹਿਲਾਂ ਹੀ ਆਪਣੀ ਜ਼ਮੀਨ ਵੇਚ ਕੇ ਬੇਟੀ ਨੂੰ ਕੈਨੇਡਾ ਭੇਜਿਆ ਸੀ ਪਰ ਹੁਣ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਐ।

ਕੈਨੇਡਾ ਵਿਚ ਜਿੱਥੇ ਪੰਜਾਬੀ ਨੌਜਵਾਨ ਮੁੰਡਿਆਂ ਦੀਆਂ ਦਿਲ ਦਾ ਦੌਰਾ ਪੈਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਨੇ, ਉਥੇ ਹੀ ਹੁਣ ਇਕ 25 ਸਾਲਾਂ ਦੀ ਪੰਜਾਬੀ ਕੁੜੀ ਬੇਅੰਤ ਕੌਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਐ ਜੋ ਪੰਜਾਬ ਦੇ ਜ਼ਿਲ੍ਹਾ ਮਾਨਸਾ ਵਿਚ ਪੈਂਦੇ ਪਿੰਡ ਬਰੇ ਦੀ ਰਹਿਣ ਵਾਲੀ ਸੀ। ਬੇਅੰਤ ਕੌਰ ਦਿਲ ਵਿਚ ਕਈ ਤਰ੍ਹਾਂ ਦੇ ਸੁਪਨੇ ਸੰਜੋਅ ਕੇ ਕੈਨੇਡਾ ਗਈ ਸੀ ਤਾਂ ਜੋ ਆਪਣੇ ਮਾਪਿਆਂ ਦੀ ਗ਼ਰੀਬੀ ਦੂਰ ਕਰ ਸਕੇ ਕਿਉਂਕਿ ਮਾਪਿਆਂ ਨੇ 31 ਮਾਰਚ 2024 ਨੂੰ ਆਪਣੀ ਇਕ ਏਕੜ ਜ਼ਮੀਨ ਵੇਚ ਕੇ ਕੈਨੇਡਾ ਭੇਜਿਆ ਸੀ।

ਮ੍ਰਿਤਕ ਲੜਕੀ ਬੇਅੰਤ ਕੌਰ ਦੇ ਪਿਤਾ ਕਿਸਾਨ ਮਿੱਠੂ ਸਿੰਘ ਨੇ ਦੱਸਿਆ ਕਿ ਉਹ ਦੋ ਏਕੜ ਜ਼ਮੀਨ ਦਾ ਮਾਲਕ ਐ ਅਤੇ ਇਕ ਏਕੜ ਜ਼ਮੀਨ ਵੇਚ 26 ਲੱਖ ਰੁਪਏ ਖ਼ਰਚ ਕੇ ਉਸ ਨੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ ਤਾਂ ਜੋ ਉਹ ਘਰ ਦੀ ਗ਼ਰੀਬੀ ਦੂਰ ਕਰ ਸਕੇ, ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਦੀ ਲਾਡਲੀ ਧੀ ਹੁਣ ਕਦੇ ਜ਼ਿੰਦਾ ਵਾਪਸ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਕੈਨੇਡਾ ਤੋਂ ਫ਼ੋਨ ਆਇਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ, ਉਨ੍ਹਾਂ ਨੂੰ ਫ਼ੋਨ ’ਤੇ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਐ।

ਉਨ੍ਹਾਂ ਆਖਿਆ ਕਿ ਬੇਟੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ 35 ਲੱਖ ਰੁਪਏ ਦਾ ਖ਼ਰਚਾ ਦੱਸਿਆ ਜਾ ਰਿਹਾ ਏ ਪਰ ਹੁਣ ਉਨ੍ਹਾਂ ਦੇ ਕੋਲ ਕੋਈ ਪੈਸਾ ਨਹੀਂ ਐ। ਉਨ੍ਹਾਂ ਆਪਣੀ ਬੇਟੀ ਨੂੰ ਇਹੀ ਸੋਚ ਕੇ ਕੈਨੇਡਾ ਭੇਜਿਆ ਸੀ ਕਿ ਉਹ ਆਪਣੀਆਂ ਦੋ ਭੈਣਾਂ ਅਤੇ ਭਰਾ ਦਾ ਚੰਗਾ ਭਵਿੱਖ ਬਣਾਏਗੀ ਪਰ ਉਸ ਦੀ ਮੌਤ ਨਾਲ ਸਾਡੇ ਸਾਰੇ ਸੁਪਨੇ ਚਕਨਾਚੂਰ ਹੋ ਗਏ। ਉਨ੍ਹਾਂ ਆਖਿਆ ਕਿ ਹੁਣ ਉਨ੍ਹਾਂ ਨੂੰ ਚਿੰਤਾ ਸਤਾ ਰਹੀ ਐ ਕਿ ਹੁਣ ਬੇਟੀ ਦੀ ਲਾਸ਼ ਨੂੰ ਭਾਰਤ ਕਿਵੇਂ ਲੈ ਕੇ ਆਉਣਗੇ। ਉਨ੍ਹਾਂ ਆਖਿਆ ਕਿ ਸਿਆਸੀ ਨੇਤਾਵਾਂ ਨਾਲ ਵੀ ਗੱਲਬਾਤ ਕੀਤੀ ਸੀ ਪਰ ਉਨ੍ਹਾਂ ਨੇ ਵੀ ਸਾਡੀ ਇਕ ਨਹੀਂ ਸੁਣੀ। ਇਸ ਦੇ ਲਾਲ ਹੀ ਉਨ੍ਹਾਂ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਗੁਹਾਰ ਲਗਾਉਂਦੇ ਹੋਏ ਆਖਿਆ ਕਿ ਉਨ੍ਹਾਂ ਦੀ ਬੇਟੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਹ ਆਪਣੀ ਬੇਟੀ ਦਾ ਆਖ਼ਰੀ ਵਾਰ ਮੂੰਹ ਦੇਖ ਸਕਣ ਅਤੇ ਆਪਣੇ ਹੱਥੀਂ ਉਸ ਦੀਆਂ ਅੰਤਿਮ ਰਸਮਾਂ ਨਿਭਾਅ ਸਕਣ।

Tags:    

Similar News