ਪੰਜਾਬੀ ਨੌਜਵਾਨ ਨੇ ਕੈਨੇਡਾ ’ਚ ਪਾਇਲਟ ਬਣ ਵਧਾਇਆ ਪੰਜਾਬੀਆਂ ਦਾ ਮਾਣ

ਕੈਨੇਡਾ ਦੇ ਨਿਯਮਾਂ ਮੁਤਾਬਕ ਪੜ੍ਹਾਈ ਮੁਕੰਮਲ ਹੋਣ ਅਤੇ ਪਾਇਲਟ ਦਾ ਲਾਇਸੰਸ ਮਿਲਣ ਤੋਂ 6 ਮਹੀਨੇ ਬਾਅਦ ਜੁਆਈਨਿੰਗ ਕੀਤੀ ਜਾਂਦੀ ਹੈ ।

Update: 2024-07-16 07:42 GMT

ਕੋਟਕਪੁਰਾ : ਦੇਸ਼ ਹੋਵੇ ਜਾਂ ਵਿਦੇਸ਼ ਪੰਜਾਬੀ ਆਪਣੀ ਮਿਹਨਤ ਅਤੇ ਦਰਿਆਦਿਲੀ ਲਈ ਜਾਣੇ ਜਾਂਦੇ ਨੇ, ਜਿੱਥੇ ਪੰਜਾਬੀਆਂ ਵੱਲੋਂ ਵਿਦੇਸ਼ਾਂ 'ਚ ਉੱਚੇ ਪੱਧਰ ਦੇ ਰੁਤਬੇ ਹਾਸਲ ਕਰ ਪੰਜਾਬੀਆਂ ਦੇ ਮਾਣ ਵਾਧਾਏ ਗਏ ਨੇ ਉੱਥੇ ਹੀ ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ 'ਚ ਪੰਜਾਬ ਦੇ ਇੱਕ ਹੋਰ ਨੌਜਵਾਨ ਵੱਲੋਂ ਕੈਨੇਡਾ 'ਚ ਪਾਇਲਟ ਦੇ ਅਹੁਦੇ ਨੂੰ ਪ੍ਰਾਪਤ ਕਰ ਲਿਆ ਗਿਆ ਹੈ । ਜਾਣਕਾਰੀ ਅਨੁਸਾਰ ਅਸੀਸਪ੍ਰੀਤ ਕੈਨੇਡਾ ਵਿਖੇ ਏਅਰ ਕਰਾਫ਼ਟ ਮੇਨਟੈਨੈਂਸ ਇੰਜਨੀਅਰਿੰਗ ਦੀ 2 ਸਾਲ ਦੀ ਪੜ੍ਹਾਈ ਲੈਕੇ ਸਟੱਡੀ ਵੀਜ਼ੇ ’ਤੇ 2019 ਵਿਚ ਵੈਨਕੂਵਰ (ਕੈਨੇਡਾ) ਗਏ ਸੀ । ਉਨ੍ਹਾਂ ਨੇ ਆਪਣੀ ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਪੜ੍ਹਾਈ ਦੇ ਦੌਰਾਨ ਜਹਾਜ਼ ਦੇ ਇੰਜਣ ਬਣਾਉਣ ਵਾਲੀ ਫ਼ੈਕਟਰੀ ਵਿਚ ਨੌਕਰੀ ਵੀ ਕੀਤੀ ਅਤੇ ਜਿਸ ਦੇ ਨਾਲ-ਨਾਲ ਹੀ ਉਨ੍ਹਾਂ ਵੱਲੋਂ ਗੋਟ ਪੀ.ਪੀ.ਐਲ. (ਪ੍ਰਾਈਵੇਟ ਪਾਇਲਟ ਲਾਇਸੰਸ ਇਨ ਕੈਨੇਡਾ) ਵੀ ਹਾਸਲ ਕੀਤਾ । ਅਸੀਸਪ੍ਰੀਤ ਨੇ ਪਾਇਲਟ ਅਹੁਦੇ ਦੀ ਜੁਆਈਨਿੰਗ ਬਾਰੇ ਦੱਸਦੇ ਕਿਹਾ ਕਿ ਕੈਨੇਡਾ ਦੇ ਨਿਯਮਾਂ ਮੁਤਾਬਕ ਪੜ੍ਹਾਈ ਮੁਕੰਮਲ ਹੋਣ ਅਤੇ ਪਾਇਲਟ ਦਾ ਲਾਇਸੰਸ ਮਿਲਣ ਤੋਂ 6 ਮਹੀਨੇ ਬਾਅਦ ਜੁਆਈਨਿੰਗ ਕੀਤੀ ਜਾਂਦੀ ਹੈ । ਅਸੀਸਪ੍ਰੀਤ ਪੰਜਾਬ ਦੇ ਕੋਟਕਪੁਰਾ ਤੋਂ ਸਬੰਧ ਰਖਦੇ ਨੇ ਅਤੇ ਨੌਜਵਾਨ ਦੀ ਇਸ ਪ੍ਰਾਪਤੀ ਨਾਲ ਪਰਿਵਾਰ 'ਚ ਖੁਸ਼ੀ ਦੀ ਲਹਿਰ ਛਾ ਗਈ ਹੈ । 

Tags:    

Similar News